National

ਖਹਿਰਾ ਵੱਲੋਂ ਪੰਜਾਬ ਏਕਤਾ ਪਾਰਟੀ ਦਾ ਕਾਂਗਰਸ ’ਚ ਰਲਾਉਣ ਦਾ ਐਲਾਨ

ਨਵੀਂ ਦਿੱਲੀ- ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਸਿੰਘ ਖਹਿਰਾ ਅਤੇ ਦੋ ਹੋਰ ਵਿਧਾਇਕਾਂ ਨੇ ਅੱਜ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਅਤੇ ਆਪਣੀ ਪਾਰਟੀ ‘ਪੰਜਾਬ ਏਕਤਾ ਪਾਰਟੀ’ ਨੂੰ ਕਾਂਗਰਸ ਵਿਚ ਰਲਾਉਣ ਦਾ ਐਲਾਨ ਕੀਤਾ। ਖਹਿਰਾ ਅਤੇ ਦੋ ਹੋਰ ਵਿਧਾਇਕਾਂ ਜਗਦੇਵ ਸਿੰਘ ਅਤੇ ਪਿਰਾਮਲ ਸਿੰਘ ਨੇ ਰਾਹੁਲ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ’ਤੇ ਮੁਲਾਕਾਤ ਕੀਤੀ। ਇਸ ਮੌਕੇ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਵੀ ਮੌਜੂਦ ਸਨ। ਖਹਿਰਾ ਅਤੇ ਇਹ ਦੋਵੇਂ ਵਿਧਾਇਕ ਮੁੱਖ ਮੰਤਰੀ ਅਮਰਿੰਦਰ ਦੀ ਮੌਜੂਦਗੀ ਵਿੱਚ 3 ਜੂਨ ਨੂੰ ਕਾਂਗਰਸ ਵਿੱਚ ਸ਼ਾਮਲ ਹੋਏ ਸਨ।

Show More

Related Articles

Leave a Reply

Your email address will not be published. Required fields are marked *

Close