Punjab

ਆਸਟੇ੍ਰਲੀਆ ਵਿਚ ਕਾਰ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਵਿਦੇਸ਼ਾਂ ਵਿਚ ਕਿਸੇ ਨਾ ਕਿਸੇ ਭਾਰਤੀ ਦੀ ਮੌਤ ਹੋਣ ਦੀ ਖ਼ਬਰ ਰੋਜ਼ਾਨਾ ਹੀ ਸੁਣਨ ਨੂੰ ਮਿਲ ਜਾਂਦੀ ਹੈ। ਇਸੇ ਤਰ੍ਹਾਂ ਆਸਟੇ੍ਰਲੀਆ ਵਿਚ ਪੰਜਾਬੀ ਨੌਜਵਾਨ ਨਾਲ ਮੰਦਭਾਗੀ ਘਟਨਾ ਵਾਪਰ ਗਈ। ਕਪੂਰਥਲਾ ਦੇ ਰਹਿਣ ਵਾਲੇ ਨੌਜਵਾਨ ਦੀ ਆਸਟ੍ਰੇਲੀਆ ਵਿਚ ਮੌਤ ਹੋ ਜਾਣ ਦੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਉਹ ਰੋਜ਼ੀ-ਰੋਟੀ ਕਮਾਉਣ ਲਈ 12 ਸਾਲ ਪਹਿਲਾਂ ਉੱਥੇ ਗਿਆ ਸੀ। ਮ੍ਰਿਤਕ ਦੀ ਪਛਾਣ ਰਮਨਦੀਪ ਘੁੰਮਣ ਵਾਸੀ ਪਟੇਲ ਨਗਰ ਕਲੋਨੀ ਵਜੋਂ ਹੋਈ ਹੈ। ਮ੍ਰਿਤਕ ਰਮਨਦੀਪ ਘੁੰਮਣ ਦੇ ਭਰਾ ਪ੍ਰਭ ਘੁੰਮਣ ਨੇ ਦੱਸਿਆ ਕਿ ਉਸ ਦਾ ਵੱਡਾ ਭਰਾ ਪਿਛਲੇ 12 ਸਾਲਾਂ ਤੋਂ ਆਸਟ੍ਰੇਲੀਆ ਵਿੱਚ ਪੱਕੇ ਤੌਰ ’ਤੇ ਰਹਿ ਰਿਹਾ ਸੀ। ਜਿਸ ਦੀ ਬੀਤੀ ਰਾਤ ਕਾਰ ਹਾਦਸੇ ਵਿਚ ਮੌਤ ਹੋ ਗਈ। ਘਟਨਾ ਤੋਂ ਬਾਅਦ ਉਸ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਜਿੱਥੇ ਉਸ ਦੀ ਮੌਤ ਹੋ ਗਈ। ਆਸਟ੍ਰੇਲੀਅਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close