Punjab

ਡਰੱਗ ਮਾਮਲੇ ਵਿਚ ਸਿੱਟ ਸਾਹਮਣੇ ਪੇਸ਼ ਹੋਏ ਬਿਕਰਮ ਮਜੀਠੀਆ

ਅਕਾਲੀ ਆਗੂ ਬਿਕਰਮ ਮਜੀਠੀਆ ਐਨਡੀਪੀਐਸ ਤਹਿਤ ਦਰਜ ਮਾਮਲੇ ਵਿਚ ਪਟਿਆਲਾ ਵਿਖੇ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਹਮਣੇ ਪੇਸ਼ ਹੋਏ। ਇਸ ਮੌਕੇ ਦਫ਼ਤਰ ਦੇ ਨੇੜੇ ਸਖ਼ਤ ਸਰੱਖਿਆ ਪ੍ਰਬੰਧ ਕੀਤੇ ਗਏ ਸਨ। ਐਸਆਈਟੀ ਦੀ ਅਗਵਾਈ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਪਟਿਆਲਾ ਰੇਂਜ) ਮੁਖਵਿੰਦਰ ਸਿੰਘ ਛੀਨਾ ਕਰ ਰਹੇ ਹਨ। ਦਫ਼ਤਰ ਪਹੁੰਚਣ ਤੋਂ ਪਹਿਲਾਂ ਮਜੀਠੀਆ ਨੇ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਹਨ ਅਤੇ ਉਨ੍ਹਾਂ ਨੂੰ ਕਾਨੂੰਨ ਵਿਚ ਪੂਰਾ ਭਰੋਸਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ 7 ਦਿਨ ਪਹਿਲਾਂ ਜਾਰੀ ਹੋਏ ਨੋਟਿਸ ਦੇ ਮਾਮਲੇ ਵਿਚ ਜਾਂਚ ਕਮੇਟੀ ਅੱਗੇ ਪੇਸ਼ ਹੋਣ ਲਈ ਅੱਜ ਪਟਿਆਲਾ ਪਹੁੰਚੇ ਸਨ। ਬਿਕਰਮ ਮਜੀਠੀਆ ਦੇ ਨਾਲ ਵੱਡੀ ਗਿਣਤੀ ਵਿਚ ਉਨ੍ਹਾਂ ਦੇ ਸਮਰਥਕ ਵੀ ਸ਼ਾਮਲ ਸਨ। ਪੇਸ਼ੀ ਤੋਂ ਪਹਿਲਾਂ ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿਤੀ ਕਿ ਸ਼ਹੀਦੀ ਮਹੀਨਾ ਖ਼ਤਮ ਹੋਣ ਤੋਂ ਬਾਅਦ ਉਹ ਉਨ੍ਹਾਂ ਨੂੰ ਜਵਾਬ ਦੇਣਗੇ।
ਬਿਕਰਮ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਈਡੀ ਤੋਂ ਭਗੌੜੇ ਹਨ ਪਰ ਉਹ ਸਿੱਟ ਤੋਂ ਨਹੀਂ ਭੱਜਣਗੇ। ਉਨ੍ਹਾਂ ਕਿਹਾ ਕਿ ਉਹ ਪੁਲਿਸ ਅਤੇ ਕਾਨੂੰਨ ਦਾ ਸਤਿਕਾਰ ਕਰਦੇ ਹਨ ਪਰ ਜਿਸ ਤਰ੍ਹਾਂ ‘ਆਪ’ ਸਰਕਾਰ ਸਰਕਾਰੀ ਅਮਲੇ ਦੀ ਦੁਰਵਰਤੋਂ ਕਰ ਰਹੀ ਹੈ, ਇਹ ਠੀਕ ਨਹੀਂ ਹੈ। ਮਜੀਠੀਆ ਨੇ ਅੱਗੇ ਕਿਹਾ ਕਿ ਐਸਆਈਟੀ ਮੁਖੀ 31 ਦਸੰਬਰ ਨੂੰ ਸੇਵਾਮੁਕਤ ਹੋ ਰਹੇ ਹਨ। ਉਨ੍ਹਾਂ ਦੀ ਸੇਵਾਮੁਕਤੀ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪਣੀ ਅਗਵਾਈ ਹੇਠ ਐਸਆਈਟੀ ਬਣਾ ਲੈਣੀ ਚਾਹੀਦੀ ਹੈ। ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਨੂੰ ਚੁਣੌਤੀ ਦਿਤੀ ਕਿ ਉਹ ਭੱਜਣ ਵਾਲੇ ਨਹੀਂ ਹਨ। ਜਦੋਂ ਸ਼ਹੀਦੀ ਮਹੀਨਾ ਖਤਮ ਹੋਵੇਗਾ, ਉਹ ਅਪਣੀ ਹਰ ਗੱਲ ਦਾ ਜਵਾਬ ਦੇਣਗੇ।

Show More

Related Articles

Leave a Reply

Your email address will not be published. Required fields are marked *

Close