Punjab

ਲੋਕ ਸਭਾ ਚੋਣਾਂ ਬੀਜੇਪੀ ਜਿੱਤੇਗੀ : ਗੁਰਮੀਤ ਸੋਢੀ

ਗੁਰੂ ਹਰਸਹਾਏ: ਜਿਵੇਂ ਜਿਵੇਂ ਲੋਕ ਸਭਾ ਚੋਣਾਂ ਨੇੜੇ ਆ ਰਹੀਆਂ ਹਨ। ਉਵੇਂ ਉਵੇਂ ਸਿਆਸੀ ਨੇਤਾਵਾਂ ਦੀ ਬਿਆਨ ਆਉਣੇ ਸ਼ੁਰੂ ਹੋ ਗਹੇ ਹਨ। ਇਸੇ ਤਰ੍ਹਾਂ ਬੀਜੇਪੀ ਦੇ ਰਾਣਾ ਗੁਰਮੀਤ ਸਿੰਘ ਸੋਢੀ ਨੇ 2024 ਦੀਆਂ ਲੋਕ ਸਭਾ ਚੋਣਾਂ ਨੂੰ ਵੱਡਾ ਦਾਅਵਾ ਕੀਤਾ ਹੈ ਕਿ ਭਾਜਪਾ ਪੰਜਾਬ ਸਮੇਤ ਪੂਰੇ ਦੇਸ਼ ਅੰਦਰ ਵੱਡੀ ਜਿੱਤ ਦਰਜ ਕਰੇਗੀ ਅਤੇ ਨਰਿੰਦਰ ਮੋਦੀ ਤੀਸਰੀ ਵਾਰ ਪ੍ਰਧਾਨ ਮੰਤਰੀ ਬਣਨਗੇ। ਗੁਰੂ ਹਰਸਹਾਏ ਦੇ ਇਕ ਪ੍ਰਾਈਵੇਟ ਸਕੂਲ ਦੇ ਸਲਾਨਾ ਸਮਾਗਮ ਦੌਰਾਨ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਰਾਣਾ ਗੁਰਮੀਤ ਸਿੰਘ ਸੋਢੀ ਨੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੇ ਮੂਡ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਲਿਆਂਦੀ ਸੀ ਜਿਸ ਤੋਂ ਪੰਜਾਬ ਵਾਸੀ ਤੰਗ ਆ ਚੁੱਕੇ ਹਨ ਅਤੇ ਤਿੰਨ ਰਾਜਾਂ ’ਚ ਭਾਜਪਾ ਨੂੰ ਬਹੁਮਤ ਮਿਲਣ ਨਾਲ ਸਾਬਤ ਹੋ ਚੁੱਕਿਆ ਹੈ ਪੂਰੇ ਦੇਸ਼ ਅੰਦਰ ਭਾਜਪਾ ਦੀ ਲਹਿਰ ਹੈ।

Show More

Related Articles

Leave a Reply

Your email address will not be published. Required fields are marked *

Close