Punjab

MSP ਸਮੇਤ ਕਈ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਕਰਨਗੇ ਪੰਜਾਬ ਕਿਸਾਨ

ਤਿੰਨੋਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਤੋਂ ਬਾਅਦ ਅਜਿਹਾ ਲੱਗ ਰਿਹਾ ਸੀ ਕਿ ਕਿਸਾਨ ਅੰਦੋਲਨ ਖ਼ਤਮ ਹੋ ਗਿਆ ਹੈ ਪਰ ਇੱਕ ਵਾਰ ਫਿਰ ਪੰਜਾਬ ਦੀਆਂ ਪੰਜ ਜਥੇਬੰਦੀਆਂ ਦਿੱਲੀ ਵੱਲ ਮਾਰਚ ਕਰ ਰਹੀਆਂ ਹਨ। ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਵੱਲੋਂ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ।

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਆਪਣੀਆਂ ਮੰਗਾਂ ਨੂੰ ਲੈ ਕੇ ਸੋਮਵਾਰ ਸਵੇਰੇ 10 ਵਜੇ ਤੋਂ ਦਿੱਲੀ ਦੇ ਜੰਤਰ-ਮੰਤਰ ‘ਤੇ ਧਰਨਾ ਦੇਣਗੀਆਂ। ਇਸ ਦੇ ਲਈ ਕਿਸਾਨਾਂ ਦੀ ਭੀੜ ਇਕੱਠੀ ਹੋਣੀ ਸ਼ੁਰੂ ਹੋ ਗਈ ਹੈ। ਹਾਸਲ ਜਾਣਕਾਰੀ ਮੁਤਾਬਕ ਸਾਰੀਆਂ ਕਿਸਾਨ ਜਥੇਬੰਦੀਆਂ ਬੰਗਲਾ ਸਾਹਿਬ ਵਿੱਚ ਇਕੱਠੀਆਂ ਹੋ ਰਹੀਆਂ ਹਨ। ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਦਿੱਲੀ ਪੁਲਿਸ ਅਲਰਟ ਮੋਡ ‘ਤੇ ਹੈ, ਬੰਗਲਾ ਸਾਹਿਬ ਗੁਰਦੁਆਰੇ ‘ਚ ਵੱਡੀ ਗਿਣਤੀ ‘ਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

ਸੰਯੁਕਤ ਕਿਸਾਨ ਮੋਰਚਾ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਆਪਣੇ ਵਾਅਦੇ ਪੂਰੇ ਕਰਨ ‘ਚ ਨਾਕਾਮ ਰਹੀ ਹੈ। ਇਸ ਦੇ ਨਾਲ ਹੀ ਸੰਯੁਕਤ ਕਿਸਾਨ ਮੋਰਚਾ ਵੀ 20 ਮਾਰਚ ਨੂੰ ਦਿੱਲੀ ਦੇ ਜੰਤਰ-ਮੰਤਰ ‘ਤੇ ਮਹਾਂਪੰਚਾਇਤ ਕਰਨ ਜਾ ਰਿਹਾ ਹੈ।

ਬੀਕੇਯੂ ਰਾਜੇਵਾਲ, ਆਲ ਇੰਡੀਆ ਕਿਸਾਨ ਫੈਡਰੇਸ਼ਨ, ਕਿਸਾਨ ਸੰਘਰਸ਼ ਕਮੇਟੀ ਪੰਜਾਬ, ਬੀਕੇਯੂ ਮਾਨਸਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅੱਜ ਦਿੱਲੀ ਦੇ ਜੰਤਰ-ਮੰਤਰ ਵਿਖੇ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰਨਗੇ। ਸਭ ਤੋਂ ਪਹਿਲਾਂ ਕਿਸਾਨ ਬੰਗਲਾ ਸਾਹਿਬ ਗੁਰਦੁਆਰਾ ਵਿਖੇ ਇਕੱਠੇ ਹੋਣਗੇ ਅਤੇ ਸੰਸਦ ਵੱਲ ਮਾਰਚ ਕਰਨਗੇ ਅਤੇ ਫਿਰ ਜੰਤਰ-ਮੰਤਰ ਵਿਖੇ ਰੋਸ ਪ੍ਰਦਰਸ਼ਨ ਕਰਨਗੇ।

– ਕਿਸਾਨ ਸੰਗਠਨਾਂ ਦੀ ਸਭ ਤੋਂ ਵੱਡੀ ਮੰਗ MSP ‘ਤੇ ਕਾਨੂੰਨ ਬਣਾਉਣ ਦੀ ਹੈ। MSP ਦਾ ਮਤਲਬ ਹੈ ਘੱਟੋ-ਘੱਟ ਸਮਰਥਨ ਮੁੱਲ।

– ਸੰਗਠਨਾਂ ਦਾ ਦਾਅਵਾ ਹੈ ਕਿ ਸਰਕਾਰ ਨੇ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ‘ਤੇ ਕਾਨੂੰਨ ਬਣਾਉਣ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ।

– ਕਿਸਾਨ ਜਥੇਬੰਦੀਆਂ ਚਾਹੁੰਦੀਆਂ ਹਨ ਕਿ ਸਵਾਮੀਨਾਥਨ ਕਮਿਸ਼ਨ ਦੇ C2+50% ਫਾਰਮੂਲੇ ਮੁਤਾਬਕ MSP ਦੀ ਗਰੰਟੀ ਦੇਣ ਲਈ ਕਾਨੂੰਨ ਬਣਾਇਆ ਜਾਵੇ।

– ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਦੀ ਇਹ ਵੀ ਮੰਗ ਹੈ ਕਿ ਅੰਦੋਲਨ ਦੌਰਾਨ ਜਿਨ੍ਹਾਂ ਕਿਸਾਨਾਂ ਖ਼ਿਲਾਫ਼ ਕੇਸ ਦਰਜ ਕੀਤੇ ਗਏ ਸੀ, ਉਨ੍ਹਾਂ ਕੇਸਾਂ ਨੂੰ ਵਾਪਸ ਲਿਆ ਜਾਵੇ।

ਪੰਜਾਬ ਦੀਆਂ 5 ਕਿਸਾਨ ਜਥੇਬੰਦੀਆਂ ਵੱਲੋਂ ਐਲਾਨੇ ਇਸ ਪ੍ਰਦਰਸ਼ਨ ਵਿੱਚ 2 ਹਜ਼ਾਰ ਤੋਂ ਵੱਧ ਕਿਸਾਨਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਕਿਸਾਨਾਂ ਦੇ ਵਿਰੋਧ ਨੂੰ ਦੇਖਦੇ ਹੋਏ ਦਿੱਲੀ ਪੁਲਿਸ ਅਲਰਟ ਮੋਡ ‘ਤੇ ਹੈ। ਬੰਗਲਾ ਸਾਹਿਬ ਗੁਰਦੁਆਰੇ ਵਿੱਚ ਵੱਡੀ ਗਿਣਤੀ ਵਿੱਚ ਆਰਏਐਫ ਦੇ ਜਵਾਨ ਤਾਇਨਾਤ ਕੀਤੇ ਗਏ ਹਨ।

Show More

Related Articles

Leave a Reply

Your email address will not be published. Required fields are marked *

Close