National

ਸਵਾਤੀ ਮਾਲੀਵਾਲ ਨੂੰ ਮਿਲੇਗੀ ਰਾਜ ਸਭਾ ਦੀ ਟਿਕਟ, ‘ਆਪ’ ਨੇ ਦਿੱਲੀ ਤੋਂ ਐਲਾਨੇ 3 ਉਮੀਦਵਾਰ

ਆਮ ਆਦਮੀ ਪਾਰਟੀ ਨੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਮਹਿਲਾ ਕਮਿਸ਼ਨ ਦੀ ਮੌਜੂਦਾ ਪ੍ਰਧਾਨ ਸਵਾਤੀ ਮਾਲੀਵਾਲ ਨੂੰ ਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ।ਸਵਾਤੀ ਮਾਲੀਵਾਲ ਹਿਲੀ ਵਾਰ ਰਾਜ ਸਭਾ ਮੈਂਬਰ ਬਣਨ ਜਾ ਰਹੀ ਹੈ। ਉਨ੍ਹਾਂ ਨੂੰ ਸੁਸ਼ੀਲ ਕੁਮਾਰ ਗੁਪਤਾ ਦੀ ਜਗ੍ਹਾ ਟਿਕਟ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਸੰਜੇ ਤੇ ਐੱਨਡੀ ਗੁਪਤਾ ਨੂੰ ‘ਆਪ’ ਨੇ ਦੁਬਾਰਾ ਤੋਂਰਾਜ ਸਭਾ ਭੇਜਣ ਦਾ ਫੈਸਲਾ ਕੀਤਾ ਹੈ। ‘ਆਪ’ ਨੇ ਸੰਜੇ ਸਿੰਘ ‘ਤੇ ਇਕ ਵਾਰ ਫਿਰ ਤੋਂ ਭਰੋਸਾ ਪ੍ਰਗਟਾਇਆ ਹੈ। ਸੰਜੇ ਸਿੰਘ ਜੇਲ੍ਹ ਤੋਂ ਚੋਣ ਲੜਨਗੇ।
ਆਉਣ ਵਾਲੀ 19 ਜਨਵਰੀ ਨੂੰ ਰਾਜ ਸਭਾ ਚੋਣਾਂ ਹੋਣੀਆਂ ਹਨ। ਕੋਰਟ ਨੇ ਜੇਲ੍ਹ ਵਿਚ ਬੰਦ ਸੰਜੇ ਸਿੰਘ ਨੂੰ ਰਾਜ ਸਭਾ ਲਈ ਨਾਮਜ਼ਦਗੀ ਭਰਨ ਦੀ ਇਜਾਜ਼ਤ ਦੇ ਦਿੱਤੀ ਹੈ। ਸੰਜੇ ਸਿੰਘ ਨੇ ਇਨ੍ਹਾਂ ਦਸਤਾਵੇਜ਼ਾਂ ‘ਤੇ ਹਸਤਾਖਰ ਕਰਨ ਦੀ ਪ੍ਰਾਰਥਨਾ ਕੀਤੀ ਸੀ। ਈਡੀ ਨੇ ਇਨ੍ਹਾਂ ਦਸਤਾਵੇਜ਼ਾਂ ‘ਤੇ ਹਸਤਾਖਰ ਕਰਨ ਦਾ ਕੋਈ ਵਿਰੋਧ ਨਹੀਂ ਕੀਤਾ ਹੈ।

Show More

Related Articles

Leave a Reply

Your email address will not be published. Required fields are marked *

Close