Punjab
ਪੰਜਾਬ ਵਿਚ ਅੱਜ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਹੋਵੇਗਾ ਬਿਲਕੁਲ ਬੰਦ
ਜਲੰਧਰ (ਜਤਿੰਦਰ ਰਾਵਤ)- ਪੰਜਾਬ ਵਿਚ ਚੋਣ ਪ੍ਰਚਾਰ ਦਾ ਅੱਜ ਆਖਰੀ ਦਿਨ ਹੈ। ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਬਿਲਕੁਲ ਬੰਦ ਹੋ ਜਾਵੇਗਾ। ਬਾਹਰੋਂ ਆਉਣ ਵਾਲੇ ਲੋਕਾਂ ਨੂੰ ਪੰਜਾਬ ਛੱਡਣਾ ਹੋਵੇਗਾ। ਸਿਰਫ ਉਹੀ ਲੋਕ ਪੰਜਾਬ ਰਹਿ ਸਕਣਗੇ ਜੋ ਇਥੋਂ ਦੇ ਵੋਟਰ ਹਨ। ਚੋਣ ਕਮਿਸ਼ਨ ਨੇ ਸਾਫ ਕੀਤਾ ਹੈ ਕਿ ਪੰਜਾਬ ਵਿਚ ਰੁਕਣ ਦੀ ਕੋਈ ਬਹਾਨੇਬਾਜ਼ੀ ਨਹੀਂ ਚੱਲੇਗੀ। ਚੋਣ ਕਮਿਸ਼ਨ ਦੀਆਂ ਟੀਮਾਂ ਪੰਜਾਬ ਦੇ ਹੋਟਲਾਂ, ਗੈਸਟ ਹਾਊਸ ਸਮੇਤ ਹਰ ਜਗ੍ਹ ਤਲਾਸ਼ੀ ਲਵੇਗੀ। ਜੇਕਰ ਕੋਈ ਬਾਹਰੀ ਵਿਅਕਤੀ ਮਿਲਿਆ ਤਾਂ ਉਸ ਨੂੰ ਤੁਰੰਤ ਕੱਢਿਆ ਜਾਵੇਗਾ। ਪੰਜਾਬ ਵਿਚ 20 ਫਰਵਰੀ ਨੂੰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ ਅਤੇ ਨਤੀਜੇ 10 ਮਾਰਚ ਨੂੰ ਆਉਣਗੇ।