National

ਮਹਾਰਾਸ਼ਟਰ ਬਾਰੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ 10:30 ਵਜੇ

ਮਹਾਰਾਸ਼ਟਰ ’ਚ ਸਰਕਾਰ ਗਠਨ ’ਤੇ ਸੁਪਰੀਮ ਕੋਰਟ ਅੱਜ ਮੰਗਲਵਾਰ ਨੂੰ ਫ਼ੈਸਲਾ ਸੁਣਾਏਗੀ; ਜਦ ਕਿ ਭਾਜਪਾ ਅਤੇ ਸ਼ਿਵ ਸੈਨਾ ਦਾ ਗੱਠਜੋੜ ਦੋਵੇਂ ਹੀ ਵੱਖੋ–ਵੱਖਰੇ ਤੌਰ ’ਤੇ ਬਹੁਮੱਤ ਹੋਣ ਦਾ ਦਾਅਵਾ ਕਰ ਰਹੇ ਹਨ। ਦੂਜੇ ਪਾਸੇ ਸੰਸਦ ’ਚ ਕਾਂਗਰਸ ਸਮੇਤ ਵਿਰੋਧੀ ਮੈਂਬਰਾਂ ਦੇ ਹੰਗਾਮੇ ਕਾਰਨ ਕੱਲ੍ਹ ਸੋਮਵਾਰ ਨੂੰ ਲੋਕ ਸਭਾ ਦੀ ਕਾਰਵਾਈ ਸਾਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ ਸੀਅਦਾਲਤ ਮਹਾਰਾਸ਼ਟਰ ’ਚ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾਉਣ ਦੇ ਰਾਜਪਾਲ ਭਗਤ ਸਿੰਘ ਕੋਸ਼ਿਆਰੀ ਦੇ ਫ਼ੈਸਲੇ ਵਿਰੁੱਧ ਸ਼ਿਵ ਸੈਨਾ–ਰਾਸ਼ਟਰਵਾਦੀ ਕਾਂਗਰਸ ਪਾਰਟੀ–ਕਾਂਗਰਸ ਦੀ ਪਟੀਸ਼ਨ ’ਤੇ ਮੰਗਲਵਾਰ 26 ਨਵੰਬਰ ਨੂੰ ਸਵੇਰੇ 10:30 ਵਜੇ ਆਪਣਾ ਹੁਕਮ ਸੁਣਾਏਗੀ।ਮਹਾਰਾਸ਼ਟਰ ਦੇ ਮੁੱਦੇ ’ਤੇ ਕਾਂਗਰਸ ਸਮੇਤ ਵੱਖੋ–ਵੱਖਰੀਆਂ ਵਿਰੋਧੀ ਪਾਰਟੀਆਂ ਦੇ ਹੰਗਾਮੇ ਕਾਰਨ ਕੱਲ੍ਹ ਸੋਮਵਾਰ ਨੂੰ ਸੰਸਦ ਦੇ ਦੋਵੇਂ ਸਦਨਾਂ ਦੀ ਕਾਰਵਾਈ ਵਿੱਚ ਸਾਰਾ ਦਿਨ ਅੜਿੱਕਾ ਪੈਂਦਾ ਰਿਹਾ। ਹੰਗਾਮੇ ਕਾਰਨ ਲੋਕ ਸਭਾ ਦੋ ਵਾਰ ਮੁਲਤਵੀ ਹੋਣ ਤੋਂ ਬਾਅਦ ਅਤੇ ਰਾਜ ਸਭਾ ਇੱਕ ਮੁਲਤਵੀ ਹੋਣ ਤੋਂ ਬਾਅਦ ਪੂਰੇ ਦਿਨ ਲਈ ਮੁਲਤਵੀ ਕਰ ਦਿੱਤੀ ਗਈ।ਇੱਥੇ ਵਰਨਣਯੋਗ ਹੈ ਕਿ ਮਹਾਰਾਸ਼ਟਰ ’ਚ ਅਣਕਿਆਸੇ ਸਿਆਸੀ ਘਟਨਾਕ੍ਰਮ ’ਚ ਰਾਜਪਾਲ ਨੇ ਸਨਿੱਚਰਵਾਰ 23 ਨਵਬੰਰ ਸਵੇਰ ਨੂੰ ਭਾਜਪਾ ਆਗੂ ਦੇਵੇਂਦਰ ਫੜਨਵੀਸ ਨੂੰ ਮੁੱਖ ਮੰਤਰੀ ਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਅਜੀਤ ਪਵਾਰ ਨੁੰ ਉੱਪ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁਕਾ ਦਿੱਤੀ ਸੀ।ਲੋਕ ਸਭਾ ’ਚ ਸੋਮਵਾਰ ਸਵੇਰੇ 11 ਵਜੇ ਪ੍ਰਸ਼ਨ ਕਾਲ ਦੌਰਾਨ ਜ਼ਬਾਨੀ ਸਵਾਲ ਦੇ ਤੌਰ ’ਤੇ ਪਹਿਲਾ ਪ੍ਰਸ਼ਨ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਨਾਂਅ ਸੂਚੀਬੱਧ ਸੀ ਪਰ ਮਹਾਰਾਸ਼ਟਰ ਮੁੱਦੇ ’ਤੇ ਉਸ ਵੇਲੇ ਸਦਨ ’ਚ ਚੱਲ ਰਹ ਹੰਗਾਮੇ ਵੱਲ ਧਿਆਨ ਦਿਵਾਉਂਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਮਹਾਰਾਸ਼ਟਰ ’ਚ ਲੋਕਤੰਤਰ ਦੀ ਹੱਤਿਆ ਹੋਈ ਹੈ; ਇਸ ਲਈ ਮੇਰੇ ਸੁਆਲ ਪੁੱਛਣ ਦਾ ਕੋਈ ਮਤਲਬ ਨਹੀਂ ਹੈ।ਸਰਕਾਰ ਦੇ ਗਠਨ ਲਈ ਭਾਜਪਾ ਨੂੰ ਸੱਦਾ ਦੇਣ ਤੇ ਫੜਨਵੀਸ ਤੇ ਅਜੀਤ ਪਵਾਰ ਨੂੰ ਕ੍ਰਮਵਾਰ ਮੁੱਖ ਮੰਤਰੀ ਤੇ ਉੱਪ–ਮੁੱਖ ਮੰਤਰੀ ਵਜੋਂ ਸਹੁੰ ਚੁਕਾਏ ਜਾਣ ਵਿਰੁੱਧ ਤਿੰਨ ਪਾਰਟੀਆਂ ਸ਼ਿਵ ਸੈਨਾ, ਕਾਂਗਰਸ ਅਤੇ ਰਾਸ਼ਟਰਵਾਦੀ ਕਾਂਗਰਸ ਪਾਰਟੀ ਦੀ ਪਟੀਸ਼ਨ ਉੱਤੇ 80 ਮਿੰਟਾਂ ਦੀ ਸੁਣਵਾਈ ਤੋਂ ਬਾਅਦ ਜਸਟਿਸ ਐੱਨਵੀ ਰਮਣ, ਜਸਟਿਸ ਅਸ਼ੋਕ ਭੂਸ਼ਣ ਅਤੇ ਜਸਟਿਸ ਸੰਜੀਵ ਖੰਨਾ ਦੇ ਤਿੰਨ–ਮੈਂਬਰੀ ਬੈਂਚ ਨੇ ਕਿਹਾ ਕਿ ਮੰਗਲਵਾਰ ਦੀ ਸਵੇਰ ਨੂੰ ਫ਼ੈਸਲਾ ਸੁਣਾਇਆ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close