Punjab

ਦਵਿੰਦਰਪਾਲ ਭੁੱਲਰ ਦੀ ਸਜ਼ਾ ਮੁਆਫ਼ ਕਰਨ ਲਈ ਲੈਫਟੀਨੈਂਟ ਗਵਰਨਰ ਨੂੰ ਪੱਤਰ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਹੁਣ ਦੇਸ਼ ਦੀ ਰਾਜਧਾਨੀ ਵਿੱਚ 1993 ਵਿੱਚ ਹੋਏ ਬੰਬ ਧਮਾਕੇ ਦੇ ਕੇਸ ਵਿੱਚ ਸਜ਼ਾਯਾਫ਼ਤਾ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਲਈ ਸਥਾਨਕ ਲੈਫਟੀਨੈਂਟ ਗਵਰਨਰ ਵੀ.ਕੇ ਸਕਸੈਨਾ ਨੂੰ ਪੱਤਰ ਲਿਖਿਆ ਹੈ। ਦਿੱਲੀ ਅਕਾਲੀ ਦਲ ਨੇ ਸਜ਼ਾ ਸਮੀਖਿਆ ਬੋਰਡ (SRB) ਦੇ ਫੈਸਲੇ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਵਰਨਣਯੋਗ ਹੈ ਕਿ ਅੱਠਵੀਂ ਵਾਰ ਖਾਲਿਸਤਾਨੀ ਅੱਤਵਾਦੀ ਦਵਿੰਦਰ ਪਾਲ ਦੀ ਰਿਹਾਈ ਦੀ ਅਰਜ਼ੀ ਨੂੰ ਦਿੱਲੀ ਵਿੱਚ ਐਸਆਰਬੀ ਨੇ ਰੱਦ ਕਰ ਦਿੱਤਾ ਹੈ।

ਅਕਾਲੀ ਦਲ ਦਿੱਲੀ ਨੇ ਲੈਫਟੀਨੈਂਟ ਗਵਰਨਰ ਨੂੰ ਪੱਤਰ ਲਿਖ ਕੇ ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ‘ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਹੈ। ਇਸ ਪੱਤਰ ਵਿੱਚ ਪਰਮਜੀਤ ਸਿੰਘ ਸਰਨਾ ਨੇ ਦਵਿੰਦਰਪਾਲ ਸਿੰਘ ਦੀ ਸਿਹਤ ਦਾ ਹਵਾਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦੋ ਦਿਨ ਪਹਿਲਾਂ ਹੀ ਦਿੱਲੀ ਜੇਲ੍ਹ ਵਿਭਾਗ ਦੀ ਵੈੱਬਸਾਈਟ ‘ਤੇ ਐਸਆਰਬੀ ਦੇ ਹੁਕਮ ਜਾਰੀ ਕੀਤੇ ਗਏ ਸਨ। ਜਿਸ ਵਿੱਚ 46 ਕੈਦੀਆਂ ਦੀ ਰਿਹਾਈ ਲਈ ਅਰਜ਼ੀ ਦਿੱਤੀ ਗਈ ਸੀ। ਪਰ ਸਿਰਫ 14 ਨੂੰ ਜਲਦੀ ਰਿਹਾਈ ਦੇ ਆਦੇਸ਼ ਦਿੱਤੇ ਗਏ ਸਨ। ਦਵਿੰਦਰਪਾਲ ਸਿੰਘ ਭੁੱਲਰ ਦਾ ਨਾਂ ਵੀ ਰੱਦ ਕੀਤੇ 32 ਕੈਦੀਆਂ ਦੀ ਸੂਚੀ ਵਿੱਚ ਸੀ।

 

Show More

Related Articles

Leave a Reply

Your email address will not be published. Required fields are marked *

Close