Sports

ਮੈਂ ਹਾਲੇ ਮੁੱਕੇਬਾਜ਼ੀ ਨੂੰ ਅਲਵਿਦਾ ਨਹੀਂ ਕਿਹਾ : ਮੈਰੀਕੌਮ

ਛੇ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਮਸੀ ਮੈਰੀਕੌਮ ਨੇ ਅੱਜ ਉਨ੍ਹਾਂ ਖ਼ਬਰਾਂ ਦਾ ਖੰਡਨ ਕੀਤਾ ਕਿ ਉਸ ਨੇ ਖੇਡ ਤੋਂ ਸੰਨਿਆਸ ਲੈ ਲਿਆ ਹੈ। 41 ਸਾਲਾ ਮੈਰੀਕੌਮ ਉਂਝ ਵੀ ਐਮੇਚਿਓਰ ਸਰਕਟ ‘ਤੇ ਖੇਡਣ ਲਈ ਉਮਰ ਦੇ ਮਾਪਦੰਡਾਂ ਨੂੰ ਪੂਰਾ ਨਹੀਂ ਕਰਦੀ ਹੈ। ਮੈਰੀਕੌਮ ਨੇ ਕਿਹਾ ਕਿ ਉਸ ਨੇ ਹਾਲੇ ਤੱਕ ਖੇਡ ਨੂੰ ਅਲਵਿਦਾ ਕਹਿਣ ਦਾ ਰਸਮੀ ਐਲਾਨ ਨਹੀਂ ਕੀਤਾ ਹੈ। ਲੰਡਨ ਓਲੰਪਿਕ 2012 ਦੀ ਕਾਂਸੀ ਤਮਗਾ ਜੇਤੂ ਮੈਰੀਕੌਮ ਨੇ ਇੱਥੇ ਜਾਰੀ ਬਿਆਨ ‘ਚ ਕਿਹਾ, ‘ਮੈਂ ਹਾਲੇ ਤੱਕ ਆਪਣੇ ਸੰਨਿਆਸ ਦਾ ਐਲਾਨ ਨਹੀਂ ਕੀਤਾ ਹੈ ਅਤੇ ਮੇਰੇ ਬਿਆਨ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਜਦੋਂ ਵੀ ਮੈਨੂੰ ਆਪਣੀ ਰਿਟਾਇਰਮੈਂਟ ਦਾ ਐਲਾਨ ਕਰਨਾ ਹੋਵੇਗਾ, ਮੈਂ ਖੁਦ ਸਾਰਿਆਂ ਨੂੰ ਦੱਸਾਂਗੀ।’

Show More

Related Articles

Leave a Reply

Your email address will not be published. Required fields are marked *

Close