Canada

ਬ੍ਰਿਟਿਸ਼ ਕੋਲੰਬੀਆ ਨੇ ਦੋ ਸਾਲਾਂ ਲਈ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਲਈ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ‘ਤੇ ਲਗਾਈ ਰੋਕ

ਕੈਨੇਡਾ ਨੇ ਇੰਟਰਨੈਸ਼ਨਲ ਸਟੂਡੈਂਟਸ ਨੂੰ ਵੱਡਾ ਝਟਕਾ ਦਿੱਤਾ ਹੈ। ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਉਹ ਅਗਲੇ ਦੋ ਸਾਲਾਂ ਲਈ ਯਾਨੀ ਫਰਵਰੀ 2026 ਤੱਕ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਦਾਖਲੇ ਲਈ ਨਵੇਂ ਕਾਲਜਾਂ ਨੂੰ ਮਨਜ਼ੂਰੀ ਦੇਣ ‘ਤੇ ਰੋਕ ਲਗਾਏਗਾ।

ਦੱਸ ਦੇਈਏਕਿ ਸੂਬੇ ਵਿੱਚ ਬ੍ਰਿਟਿਸ਼ ਕੋਲੰਬੀਆ ਯੂਨੀਵਰਸਿਟੀ, ਸਾਈਮਨ ਫਰੇਜ਼ਰ ਯੂਨੀਵਰਸਿਟੀ ਅਤੇ ਵਿਕਟੋਰੀਆ ਯੂਨੀਵਰਸਿਟੀ ਵਰਗੀਆਂ ਸੰਸਥਾਵਾਂ ਵਿੱਚ ਵੱਡੀ ਗਿਣਤੀ ਵਿੱਚ ਭਾਰਤੀ ਵਿਦਿਆਰਥੀ ਪੜ੍ਹਦੇ ਹਨ।

ਨਿਊਜ਼ ਏਜੰਸੀ ਰਾਇਟਰਜ਼ ਨੇ ਰਿਪੋਰਟ ਕੀਤੀ ਕਿ ਬ੍ਰਿਟਿਸ਼ ਕੋਲੰਬੀਆ ਪ੍ਰਾਈਵੇਟ ਸਿਖਲਾਈ ਸੰਸਥਾਵਾਂ ਵਿੱਚ ਘੱਟੋ-ਘੱਟ ਭਾਸ਼ਾ ਦੀਆਂ ਲੋੜਾਂ ਨੂੰ ਲਾਗੂ ਕਰਨ ਅਤੇ ਲੇਬਰ ਮਾਰਕੀਟ ਦੀਆਂ ਲੋੜਾਂ ਅਤੇ ਡਿਗਰੀ ਗੁਣਵੱਤਾ ਲਈ ਉੱਚ ਮਾਪਦੰਡ ਨਿਰਧਾਰਤ ਕਰਨ ਦੀ ਯੋਜਨਾ ਬਣਾ ਰਿਹਾ ਹੈ।

ਅਧਿਕਾਰੀਆਂ ਮੁਤਾਬਕ ਇਸ ਫੈਸਲੇ ਦਾ ਉਦੇਸ਼ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਬੇਈਮਾਨ ਸੰਸਥਾਵਾਂ ਵੱਲੋਂ ਸ਼ੋਸ਼ਣ ਕੀਤੇ ਜਾਣ ਤੋਂ ਬਚਾਉਣਾ ਅਤੇ ਸੂਬੇ ਵਿੱਚ ਪੋਸਟ-ਸੈਕੰਡਰੀ ਸਿੱਖਿਆ ਦੀ ਸਮੁੱਚੀ ਕੁਆਲਿਟੀ ਵਿੱਚ ਸੁਧਾਰ ਕਰਨਾ ਹੈ। ਇਸ ਕਦਮ ਦਾ ਕਾਰਨ ਜਸਟਿਨ ਟਰੂਡੋ ਸਰਕਾਰ ਦੀ ਅੰਤਰਰਾਸ਼ਟਰੀ ਵਿਦਿਆਰਥੀਆਂ ਦੇ ਇਮੀਗ੍ਰੇਸ਼ਨ ਵਿੱਚ ਵਾਧੇ ਨੂੰ ਰੋਕਣ ਦੀ ਯੋਜਨਾ ਨੂੰ ਵੀ ਮੰਨਿਆ ਜਾਂਦਾ ਹੈ, ਜਿਸ ਨੂੰ ਦੇਸ਼ ਵਿੱਚ ਰਿਹਾਇਸ਼ੀ ਸੰਕਟ ਲਈ ਅੰਸ਼ਿਕ ਤੌਰ ‘ਤੇ ਜ਼ਿੰਮੇਵਾਰ ਠਹਿਰਾਇਆ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close