National

25 ਮਈ ਨੂੰ ਖੁੱਲਣਗੇ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਕਪਾਟ

ਉੱਤਰਾਖੰਡ ਵਿੱਚ ਚਾਰਧਾਮ ਯਾਤਰਾ ਸ਼ੁਰੂ ਹੋਣ ਵਾਲੀ ਹੈ। ਇਸ ਯਾਤਰਾ ਦੌਰਾਨ ਸਿੱਖਾਂ ਦੇ ਪਵਿੱਤਰ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਜੀ ਦੇ ਦਰਵਾਜ਼ੇ 25 ਮਈ ਨੂੰ ਖੋਲ੍ਹੇ ਜਾਣਗੇ। ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੇ ਕਪਾਟ ਖੁੱਲ੍ਹਣ ਦੇ ਪੰਜ ਮਹੀਨੇ ਬਾਅਦ ਯਾਨੀ ਕਿ 10 ਅਕਤੂਬਰ ਨੂੰ ਬੰਦ ਕਰ ਦਿੱਤੇ ਜਾਣਗੇ।

ਸ੍ਰੀ ਹੇਮਕੁੰਟ ਸਾਹਿਬ ਬਰਫੀਲੇ ਪਹਾੜਾਂ ਦੇ ਵਿਚਕਾਰ ਸਥਿਤ ਹੈ ਅਤੇ ਇੱਥੇ ਪਿਛਲੇ ਚਾਰ ਦਿਨਾਂ ਤੋਂ ਬਰਫਬਾਰੀ ਹੋ ਰਹੀ ਹੈ। ਇਸ ਸਮੇਂ ਸ੍ਰੀ ਹੇਮਕੁੰਟ ਸਾਹਿਬ ਵਿੱਚ 8 ਫੁੱਟ ਦੇ ਕਰੀਬ ਬਰਫ਼ ਪਈ ਹੈ। ਗੁਰਦੁਆਰਾ ਸ਼੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰੇਂਦਰਜੀਤ ਸਿੰਘ ਬਿੰਦਰਾ ਨੇ ਵੀਰਵਾਰ ਨੂੰ ਸਕੱਤਰੇਤ ਵਿਖੇ ਮੁੱਖ ਸਕੱਤਰ ਸ਼੍ਰੀਮਤੀ ਰਾਧਾ ਰਤੂਰੀ ਨਾਲ ਮੁਲਾਕਾਤ ਕੀਤੀ ਅਤੇ ਗੁਰਦੁਆਰਾ ਟਰੱਸਟ ਦੀ ਤਰਫੋਂ ਜਾਣਕਾਰੀ ਦਿੱਤੀ ਕਿ ਸ਼੍ਰੀ ਹੇਮਕੁੰਟ ਸਾਹਿਬ ਜੀ ਦੀ ਯਾਤਰਾ ਦਾ ਆਗਾਜ਼ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰ ਨੇ ਵੀ ਇਸ ‘ਤੇ ਆਪਣੀ ਸਹਿਮਤੀ ਦੇ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close