Punjab

ਅਕਾਲੀ ਦਲ ਨਾਲ ਗੱਠਜੋੜ ਦੇ ਹੱਕ ਵਿਚ ਸੁਨੀਲ ਜਾਖੜ

ਚੰਡੀਗੜ੍ਹ : ਪੰਜਾਬ ਵਿਚ ਲੋਕ ਸਭਾ ਚੋਣਾਂ ਦਾ ਮਾਹੌਲ ਭਖਣ ਲੱਗਾ ਹੈ। ਪਾਰਟੀਆਂ ਦੀ ਇੱਕ ਦੂਜੇ ਨਾਲ ਗਠਜੋੜ ਦੀ ਚਰਚਾ ਸ਼ੁਰੂ ਹੋ ਗਈ ਹੈ। ਇਸੇ ਤਰ੍ਹਾਂ ਹੀ ਪੰਜਾਬ ਵਿਚ ਬੀਜੇਪੀ ਦੇ ਪ੍ਰਧਾਨ ਸੁਨੀਲ ਜਾਖੜ ਅਕਾਲੀ ਦਲ ਨਾਲ ਗੱਠਜੋੜ ਦੇ ਹੱਕ ਵਿਚ ਹਨ।
ਜੀ ਹਾਂ, ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅਕਾਲੀ ਦਲ ਨਾਲ ਗਠਜੋੜ ’ਤੇ ਕਿਹਾ ਕਿ ਪਰਦੇ ਦੇ ਪਿੱਛੇ ਦੀ ਗੱਲ ਦਾ ਮੈਨੂੰ ਪਤਾ ਨਹੀਂ ਹੈ। ਮੇਰੀ ਕਿਸੇ ਨਾਲ ਇਸ ਸਿਲਸਿਲੇ ਵਿਚ ਮੀਟਿੰਗ ਨਹੀਂ ਹੋਈ। ਨਾ ਹੀ ਕੇਂਦਰੀ ਲੀਡਰਸ਼ਿਪ ਨੇ ਮੇਰੇ ਨਾਲ ਗੱਲਬਾਤ ਕੀਤੀ। ਇਹ ਲੋਕਾਂ ਦੀ ਭਾਵਨਾ ਹੈ ਕਿ ਦੋਵੇਂ ਇਕੱਠੇ ਹੋਕੇ ਲੜਨ। ਰਾਜ ਵਿਚ ਸਰਕਾਰ ਦੇ ਨਾਂ ’ਤੇ ਲੋਕਾਂ ਨਾਲ ਹੋ ਰਹੀ ਠੱਗੀ ’ਤੇ ਰੋਕ ਲਗਾਈ ਜਾਵੇ। ਇਹ ਭਾਵਨਾ ਦੋਵਾਂ ਦੇ ਵਿਚ ਗਠਜੋੜ ਟੁੱਟਣ ਦੇ ਬਾਅਦ ਤੋਂ ਹੀ ਹੈ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਵੀ ਅਕਾਲੀ ਦਲ ਨਾਲ ਗਠਜੋੜ ਕਰਨ ਦੀ ਪੈਰਵੀ ਕੀਤੀ ਸੀ। ਉਨ੍ਹਾਂ ਕਿਹਾ ਸੀ ਕਿ ਇਸ ਬਾਰੇ ਵਿਚ ਉਹ ਕੇਂਦਰੀ ਲੀਡਰਸ਼ਿਪ ਨਾਲ ਵੀ ਗੱਲ ਕਰਨਗੇ। ਅਕਾਲੀ ਦਲ ਦੇ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਪੰਜਾਬ ਵਿਚ ਪ੍ਰਕਾਸ਼ ਸਿੰਘ ਬਾਦਲ ਦੀ ਅਗਵਾਈ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਹੀ ਪੰਜਾਬ ਵਿਚ ਵਿਕਾਸ ਕਰਵਾਇਆ। ਉਨ੍ਹਾਂ ਨੇ ਕਿਹਾ ਕਿ ਅਸੀਂ ਮੁੱਦੇ ਦੇ ਆਧਾਰ ’ਤੇ ਹੀ ਬੀਜੇਪੀ ਨਾਲ ਗਠਜੋੜ ਕਰਾਂਗੇ।

Show More

Related Articles

Leave a Reply

Your email address will not be published. Required fields are marked *

Close