National

ਆਸਾਰਾਮ ਨੂੰ ਸੁਪਰੀਮ ਕੋਰਟ ਦਾ ਝਟਕਾ, ਖਾਰਿਜ ਕੀਤੀ ਰਿਹਾਈ ਦੀ ਅਪੀਲ

ਸੁਪਰੀਮ ਕੋਰਟ ਨੇ ਬਲਾਤਕਾਰ ਦੇ ਦੋਸ਼ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਆਸਾਰਾਮ ਦੀ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਅਦਾਲਤ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ, ਜਿਸ ਵਿੱਚ ਉਸ ਨੇ ਸਿਹਤ ਕਾਰਨਾਂ ਕਰਕੇ ਸਜ਼ਾ ਮੁਅੱਤਲ ਕਰਨ ਦੀ ਬੇਨਤੀ ਕੀਤੀ ਸੀ। ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਦੀ ਬੈਂਚ ਨੇ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੂੰ ਰਾਹਤ ਲਈ ਰਾਜਸਥਾਨ ਹਾਈਕੋਰਟ ਤੱਕ ਪਹੁੰਚ ਕਰਨ ਲਈ ਕਿਹਾ।

ਰੋਹਤਗੀ ਨੇ ਅਦਾਲਤ ਨੂੰ ਸੂਚਿਤ ਕੀਤਾ ਗਿਆ ਸੀ ਕਿ ਆਸਾਰਾਮ ਸਰਕਾਰੀ ਵਕੀਲ ਦੇ ਬਿਆਨ ਨੂੰ ਮੰਨਣ ਲਈ ਤਿਆਰ ਹੈ ਕਿ ਉਹ ਪੁਲਿਸ ਹਿਰਾਸਤ ਵਿੱਚ ਮਹਾਰਾਸ਼ਟਰ ਦੇ ਖੋਪਲੀ ਦੇ ਮਾਧਵਬਾਗ ਹਾਰਟ ਹਸਪਤਾਲ ਵਿੱਚ ਇਲਾਜ ਕਰਵਾ ਸਕਦਾ ਹੈ। ਇਸ ‘ਤੇ ਬੈਂਚ ਨੇ ਆਸਾਰਾਮ ਨੂੰ ਕਿਹਾ ਕਿ ਉਹ ਮਾਧਵਬਾਗ ਹਾਰਟ ਹਸਪਤਾਲ ‘ਚ ਇਲਾਜ ਨੂੰ ਲੈ ਕੇ ਰਾਜਸਥਾਨ ਹਾਈ ਕੋਰਟ ‘ਚ ਅਰਜ਼ੀ ਦਾਇਰ ਕਰਨ ਅਤੇ ਇਸ ‘ਤੇ ਕਾਨੂੰਨ ਮੁਤਾਬਕ ਵਿਚਾਰ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close