Punjab

ਮਾਨ ਨੇ ਪਤਨੀ ਸਣੇ ਸ਼ਿਵ ਮੰਦਿਰ ‘ਚ ਟੇਕਿਆ ਮੱਥਾ, ਪੰਜਾਬ ਤੇ ਪੰਜਾਬੀਆਂ ਦੀ ਤਰੱਕੀ ਲਈ ਕੀਤੀ ਪ੍ਰਾਰਥਨਾ

ਪੂਰੇ ਦੇਸ਼ ਵਿੱਚ ਅੱਜ ਮਹਾ ਸ਼ਿਵਰਾਤਰੀ ਦਾ ਪਵਿੱਤਰ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਪਾਵਨ ਤਿਉਹਾਰ ਦੇ ਮੌਕੇ ਮੰਦਿਰਾਂ ਵਿੱਚ ਖੂਬ ਰੌਣਕਾਂ ਲੱਗੀਆਂ ਹੋਈਆਂ ਹਨ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਪੰਜਾਬੀਆਂ ਨੂੰ ਮਹਾ ਸ਼ਿਵਰਾਤਰੀ ਦੇ ਪਵਿੱਤਰ ਤਿਉਹਾਰ ਦੀ ਵਧਾਈ ਦਿੱਤੀ ਹੈ। ਦਰਅਸਲ, ਅੱਜ ਮਹਾ ਸ਼ਿਵਰਾਤਰੀ ਦੇ ਮੌਕੇ CM ਭਗਵੰਤ ਮਾਨ ਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਮੋਹਾਲੀ ਦੇ ਫੇਜ਼-11 ਦੇ ਸ਼ਿਵ ਮੰਦਿਰ ਵਿਖੇ ਨਤਮਸਤਕ ਹੋਏ। ਜਿੱਥੇ ਉਨ੍ਹਾਂ ਨੇ ਸ਼ਿਵਲਿੰਗ ‘ਤੇ ਜਲ ਚੜ੍ਹਾਇਆ ਅਤੇ ਪੂਜਾ-ਅਰਚਨਾ ਕੀਤੀ। ਇਸ ਸਬੰਧੀ CM ਮਾਨ ਨੇ ਟਵੀਟ ਕਰ ਕੇ ਜਾਣਕਾਰੀ ਦਿੱਤੀ।

Show More

Related Articles

Leave a Reply

Your email address will not be published. Required fields are marked *

Close