International
ਅਮਰੀਕਾ ’ਚ ਗੋਲੀ ਮਾਰਕੇ ਸਿੱਖ ਪਰਿਵਾਰ ਦੇ 4 ਮੈਂਬਰਾਂ ਦਾ ਕਤਲ
ਅਮਰੀਕਾ ਵਿਚ ਇਕ ਸਿੱਖ ਪਰਿਵਾਰ ਦੇ 4 ਵਿਅਕਤੀਆਂ ਦੀ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ। ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਅਮਰੀਕਾ ਦੇ ਸਿਨਸਿਨਾਟੀ ਵਿਚ ਵਾਪਰੀ ਜਿੱਥੇ ਐਤਵਾਰ ਦੀ ਰਾਤ ਨੂੰ ਇਕ ਪਰਿਵਾਰ ਦੇ 4 ਮੈਂਬਰਾਂ ਦਾ ਗੋਲੀ ਮਾਰਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕਾਂ ਵਿਚ 4 ਔਰਤਾਂ ਅਤੇ ਇਕ ਪੁਰਸ਼ ਸ਼ਾਮਲ ਹੈ। ਇਸ ਘਟਨਾ ਦਾ ਪਤਾ ਚਲਦਿਆਂ ਹੀ ਸਿੱਖ ਭਾਈਚਾਰੇ ਵਿਚ ਸ਼ੋਕ ਦੀ ਲਹਿਰ ਫੈਲ ਗਈ।
ਵੇਸਟ ਚੇਸਟਰ ਪੁਲਿਸ ਮੁਤਾਬਕ ਇਹ ਘਟਨਾ ਐਤਵਾਰ ਦੀ ਰਾਤ 10 ਵਜੇ ਦੀ ਹੈ। ਪੁਲਿਸ ਅਨੁਸਾਰ ਕਿਸੇ ਵਿਅਕਤੀ ਨੇ 911 ਉਤੇ ਫੋਨ ਕਰਕੇ ਇਸ ਘਟਨਾ ਸਬੰਧੀ ਜਾਣਕਾਰੀ ਦਿੱਤੀ ਸੀ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਉਤਰੀ ਸਿਨਸਿਨਾਟੀ ਵਿਚ ਸਥਿਤ ਇਸ ਕੰਪਲੈਕਸ ਵਿਚ ਪਹੁੰਚੀ ਤਾਂ ਇਕ ਸਿੱਖ ਪਰਿਵਾਰ ਦੇ 4 ਮੈਂਬਰਾਂ ਦੀਆਂ ਲਾਸ਼ਾਂ ਫਰਸ ਉਤੇ ਪਈਆਂ ਸਨ। ਇਹ ਵੀ ਦੱਸਿਆ ਗਿਆ ਕਿ ਜਦੋਂ ਵਿਅਕਤੀ ਨੇ ਇਸ ਘਟਨਾ ਸਬੰਧੀ ਫੋਨ ਉਤੇ ਜਾਣਕਾਰੀ ਦਿੱਤੀ ਤਾਂ ਉਹ ਬਹੁਤ ਘਬਰਾਇਆ ਹੋਇਆ ਸੀ ਅਤੇ ਇਹ ਬੋਲ ਰਿਹਾ ਸੀ ਕਿ ਫਰਸ ਉਤੇ ਪਏ ਹੋਏ ਹਨ ਅਤੇ ਉਨ੍ਹਾਂ ਸਭ ਦਾ ਖੂਨ ਨਿਕਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਹ ਵਿਅਕਤੀ ਲਗਾਤਾਰ ਮਦਦ ਦੀ ਗੁਹਾਰ ਲਗਾ ਰਿਹਾ ਸੀ।
ਪੁਲਿਸ ਨੇ ਕਿਹਾ ਕਿ ਇਸ ਘਟਨਾ ਸਬੰਧੀ ਕਿਸੇ ਨਤੀਜੇ ਉਤੇ ਪਹੁੰਚਣ ਲਈ ਅਜੇ ਜਲਦਬਾਜੀ ਹੋਵੇਗੀ, ਇਸ ਸਬੰਧੀ ਅਜੇ ਇਹ ਪਤਾ ਨਹੀਂ ਚਲਿਆ ਕਿ ਇਸ ਦਾ ਦੋਸ਼ੀ ਕੌਣ ਹੈ। ਪੁਲਿਸ ਨੇ ਦੱਸਿਆ ਕਿ ਇਸ ਸਬੰਧੀ ਹੋਰ ਮੈਂਬਰਾਂ ਅਤੇ ਗੁਆਢੀਆਂ ਨਾਲ ਗੱਲਬਾਤ ਕੀਤੀ ਜਾ ਰਹੀ ਹੈ। ਇਹ ਵੀ ਸਾਹਮਣੇ ਆ ਰਿਹਾ ਹੈ ਕਿ ਹਤਿਆਰਾ ਮਾਰੇ ਗਏ ਲੋਕਾਂ ਵਿਚੋਂ ਹੋਣ ਦੀ ਸੰਭਾਵਨਾ ਬਹੁਤ ਘੱਟ ਹੈ। ਜਦੋਂ ਇਹ ਘਟਨਾ ਵਾਪਰੀ ਤਾਂ ਉਸ ਸਮੇਂ ਪਰਿਵਾਰ ਰਾਤ ਦੇ ਖਾਣੇ ਦੀ ਤਿਆਰੀ ਕਰ ਰਿਹਾ ਸੀ।