International

ਵਾਇਰਸ ਫੈਲਾਉਣ ਲਈ ਜ਼ਿੰਮੇਵਾਰ ਚੀਨ ਕਰੇ ਮਦਦ : ਟਰੰਪ

ਵਾਸ਼ਿੰਗਟਨ- ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੇ ਕਿਹਾ ਕਿ ਭਾਰਤ ਨੇ ਕੋਰੋਨਾ ਵਾਇਰਸ ਕਾਰਨ ਤਬਾਹੀ ਝੱਲੀ ਹੈ। ਇਸ ਨਾਲ ਅਮਰੀਕਾ ਦਾ ਵੀ ਕਾਫੀ ਨੁਕਸਾਨ ਹੋਇਆ ਹੈ। ਇੰਨਾ ਹੀ ਨਹੀਂ ਟਰੰਪ ਨੇ ਇਸ ਦੇ ਲਈ ਚੀਨ ਨੂੰ ਜ਼ਿੰਮੇਵਾਰ ਦੱਸਿਆ ਹੈ। ਟਰੰਪ ਨੇ ਕਿਹਾ ਕਿ ਚੀਨ ਨੂੰ ਅਮਰੀਕਾ ਨੂੰ ਦਸ ਖਰਬ ਡਾਲਰ ਦਾ ਹਰਜਾਨਾ ਦੇਣਾ ਚਾਹੀਦਾ। ਟਰੰਪ ਨੇ ਚੀਨ ਨੂੰ ਕੋਰੋਨਾ ਵਾਇਰਸ ਲਈ ਜ਼ਿੰਮੇਵਾਰ ਠਹਿਰਾਇਆ ਅਤੇ ਕਿਹਾ ਕਿ ਚੀਨ ਦੀ ਵੁਹਾਨ ਲੈਬ ਤੋਂ ਹੀ ਸਾਰਸ-ਕੋਵ 2 ਲੀਕ ਹੋਇਆ ਹੈ। ਟਰੰਪ ਨੇ ਕਿਹਾ ਕਿ ਕੋਰੋਨਾ ਕਾਰਨ ਭਾਰਤ ਵਿਚ ਤਬਾਹੀ ਮਚ ਗਈ ਹੈ। ਭਾਰਤ ਹੀ ਨਹੀਂ ਹਰ ਦੇਸ਼ ਤਬਾਹ ਹੋ ਗਿਆ ਹੈ। ਟਰੰਪ ਨੇ ਕਿਹਾ ਕਿ ਸਾਡਾ ਦੇਸ਼ ਵੀ ਕੋਰੋਨਾ ਕਾਰਨ ਬੁਰੀ ਤਰ੍ਹਾਂ ਪ੍ਰਭਾਵਤ ਹੋਇਆ ਹੈ। ਲੇਕਿਨ ਹੋਰ ਦੇਸ਼ ਸਾਡੇ ਤੋਂ ਵੀ ਜ਼ਿਆਦਾ ਪ੍ਰਭਾਵਤ ਹੋਏ ਹਨ। ਇਸ ਤੋਂ ਇਲਾਵਾ ਟਰੰਪ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇੱਕ ਕਾਰਨ ਜੋ ਸਭ ਤੋਂ ਜ਼ਿਆਦਾ ਮਹੱਤਵਪੂਰਣ ਹੈ, ਉਹ ਇਹ ਪਤਾ ਲਾਉਣਾ ਕਿ ਇਹ ਕਿੱਥੋਂ ਆਇਆ ਅਤੇ ਕਿਵੇਂ ਆਇਆ। ਚੀਨੀ ਅਧਿਕਾਰੀਆ ਵਲੋਂ ਦਸੰਬਰ 2019 ਵਿਚ ਸਭ ਤੋਂ ਪਹਿਲਾਂ ਵੁਹਾਨ ਵਿਚ ਕੋਰੋਨਾ ਵਾਇਰਸ ਦੀ ਜਾਣਕਾਰੀ ਦਿੱਤੀ ਗਈ। ਟਰੰਪ ਦਾ ਦੋਸ਼ ਹੈ ਕਿ ਮੱਧ ਚੀਨ ਦੇ ਵੁਹਾਨ ਸ਼ਹਿਰ ਵਿਚ ਸਥਿਤ ਵੁਹਾਨ ਇੰਸਟੀਚਿਊਟ ਆਫ਼ ਵਾਇਰੋਲੌਜੀ ਤੋਂ ਕੋਰੋਨਾ ਲੀਕ ਹੋਇਆ ਹੈ। ਇਸ ਤੋਂ ਇਲਾਵਾ ਟਰੰਪ ਦਾ ਕਹਿਣਾ ਹੈ ਕਿ ਚੀਨ ਨੂੰ ਦੁਨੀਆ ਨੂੰ ਜ਼ਿਆਦਾ ਮੁਆਵਜ਼ਾ ਦੇਣਾ ਚਾਹੀਦਾ। ਕੋਰੋਨਾ ਵਾਇਰਸ ਮਹਾਮਾਰੀ ਤੋ ਬਾਅਦ ਅਮਰੀਕਾ ਅਤੇ ਚੀਨ ਦੇ ਵਿਚ ਸਿਆਸੀ ਚਿੰਤਾ ਜ਼ਿਆਦਾ ਵਧ ਗਈ। ਇਸ ਤੋਂ ਬਾਅਦ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਟਰੰਪ ਨੇ ਚੀਨ ਦੀ ਅੰਕੜਿਆਂ ਨੂੰ ਲੁਕਾਉਣ ਦੇ ਦੋਸ਼ ਦੀ ਕਾਫੀ ਆਲੋਚਨਾ ਕੀਤੀ ਸੀ। ਦੱਸ ਦੇਈਏ ਕਿ ਦੁਨੀਆ ਭਰ ਵਿਚ ਕੋਰੋਨਾ ਨਾਲ ਮਰਨ ਵਾਲੇ ਲੋਕਾਂ ਦਾ ਅੰਕੜਾ 40 ਲੱਖ ਦੇ ਪਾਰ ਪਹੁੰਚ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close