International

ਭਾਰਤ ‘ਚ ਗਣਤੰਤਰ ਦਿਵਸ ਦੇ ਸਮਾਰੋਹ ਚ ਬ੍ਰਾਜ਼ੀਲ ਦੇ ਰਾਸ਼ਟਰਪਤੀ ਹੋਣਗੇ ਮੁੱਖ ਮਹਿਮਾਨ

ਬ੍ਰਾਜ਼ੀਲ ਦੇ ਰਾਸ਼ਟਰਪਤੀ ਜੈਅਰ ਬੋਲਸੋਨਾਰੋ ਨੇ ਅਗਲੇ ਸਾਲ ਭਾਰਤ ਦੇ ਗਣਤੰਤਰ ਦਿਵਸ ਸਮਾਰੋਹ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਣ ਦਾ ਸੱਦਾ ਸਵੀਕਾਰ ਕਰ ਲਿਆ ਹੈ। ਮੋਦੀ 11 ਵੇਂ ਬ੍ਰਿਕਸ ਸੰਮੇਲਨ ਵਿੱਚ ਸ਼ਾਮਲ ਹੋਣ ਲਈ ਗਏ ਸਨ। ਪ੍ਰਧਾਨਮੰਤਰੀ ਮੋਦੀ ਨੇ ਸੰਮੇਲਨ ਦੌਰਾਨ ਬੋਲਸਨਾਰੋ ਨਾਲ ਮੁਲਾਕਾਤ ਕੀਤੀ। ਇਸ ਸੰਮੇਲਨ ਦਾ ਉਦੇਸ਼ ਅੱਤਵਾਦ ਵਿਰੋਧੀ ਸਹਿਯੋਗ ਲਈ ਢਾਂਚੇ ਦੀ ਤਿਆਰ ਕਰਨਾ ਹੈ।
ਬ੍ਰਿਕਸ ਵਿਸ਼ਵ ਦੀਆਂ ਪੰਜ ਉੱਭਰ ਰਹੀਆਂ ਆਰਥਿਕਤਾਵਾਂ ਦਾ ਇੱਕ ਸਮੂਹ ਹੈ ਜਿਸ ਵਿੱਚ ਬ੍ਰਾਜ਼ੀਲ, ਰੂਸ, ਭਾਰਤ, ਚੀਨ ਅਤੇ ਦੱਖਣੀ ਅਫਰੀਕਾ ਸ਼ਾਮਲ ਹਨ, ਦੋਵਾਂ ਨੇਤਾਵਾਂ ਨੇ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਲਈ “ਸਾਰਥਕ ਗੱਲਬਾਤ” ਕੀਤੀ। ਜਾਣਕਾਰੀ ਦੇ ਅਨੁਸਾਰ ਪ੍ਰਧਾਨਮੰਤਰੀ ਮੋਦੀ ਨੇ ਬੋਲਸਨਾਰੋ ਨੂੰ 2020 ਦੇ ਗਣਤੰਤਰ ਦਿਵਸ ਸਮਾਰੋਹ ਲਈ ਬੁਲਾਇਆ। ਬ੍ਰਾਜ਼ੀਲ ਦੇ ਰਾਸ਼ਟਰਪਤੀ ਨੇ ਖ਼ੁਸ਼ੀ-ਖ਼ੁਸ਼ੀ ਇਸ ਸੱਦੇ ਨੂੰ ਸਵੀਕਾਰ ਕਰ ਲਿਆ।
ਸੂਤਰਾਂ ਦੇ ਅਨੁਸਾਰ ਮੋਦੀ ਨੇ ਕਿਹਾ ਕਿ ਉਹ ਕਾਰੋਬਾਰ ਨਾਲ ਜੁੜੇ ਮਾਮਲਿਆਂ ਬਾਰੇ ਵਿਚਾਰ ਵਟਾਂਦਰੇ ਲਈ ਉਤਸੁਕ ਹਨ। ਮੋਦੀ ਨੇ ਬ੍ਰਾਜ਼ੀਲ ਤੋਂ ਸੰਭਾਵਤ ਨਿਵੇਸ਼ ਦੇ ਖੇਤਰਾਂ ਦਾ ਜ਼ਿਕਰ ਕੀਤਾ, ਜਿਸ ‘ਚ ਖੇਤੀਬਾੜੀ ਉਪਕਰਣ, ਪਸ਼ੂ ਪਾਲਣ, ਫ਼ਸਲ ਕੱਟਣ ਦੀਆਂ ਤਕਨੀਕਾਂ ਅਤੇ ਜੀਵ ਬਾਲਣ ਖੇਤਰ ਸ਼ਾਮਲ ਹਨ। ਬ੍ਰਾਜ਼ੀਲ ਦੇ ਰਾਸ਼ਟਰਪਤੀ ਗਣਤੰਤਰ ਦਿਵਸ ਸਮਾਰੋਹ ‘ਚ ਸ਼ਾਮਲ ਹੋਣ ਲਈ ਸਹਿਮਤ ਹੋਏ ਅਤੇ ਪ੍ਰਧਾਨ ਮੰਤਰੀ ਮੋਦੀ ਨੂੰ ਕਿਹਾ ਕਿ ਇਕ ਵੱਡਾ ਵਪਾਰਕ ਵਫਦ ਉਨ੍ਹਾਂ ਦੇ ਨਾਲ ਭਾਰਤ ਜਾਵੇਗਾ।ਦੋਨੋਂ ਨੇਤਾਵਾਂ ਨੇ ਪੁਲਾੜ ਅਤੇ ਰੱਖਿਆ ਖੇਤਰਾਂ ਸਮੇਤ ਸਹਿਯੋਗ ਦੇ ਹੋਰ ਖੇਤਰਾਂ ‘ਤੇ ਵੀ ਵਿਚਾਰ ਵਟਾਂਦਰੇ ਕੀਤੇ। ਮੋਦੀ ਨੇ ਰਾਸ਼ਟਰਪਤੀ ਬੋਲਸੋਨਾਰੋ ਦੇ ਭਾਰਤੀ ਨਾਗਰਿਕਾਂ ਨੂੰ ਵੀਜ਼ਾ ਮੁਕਤ ਯਾਤਰਾ ਪ੍ਰਦਾਨ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ।

Show More

Related Articles

Leave a Reply

Your email address will not be published. Required fields are marked *

Close