Punjab

ਅੰਮ੍ਰਿਤਪਾਲ ਦੇ ਪਰਵਾਰ ਵਲੋਂ ਭੁੱਖ ਹੜਤਾਲ ਖਤਮ

ਅੰਮ੍ਰਿਤਸਰ : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਕਿ ਕਈ ਦਿਨਾਂ ਤੋਂ ਅੰਮ੍ਰਿਤਪਾਲ ਦੇ ਪਰਵਾਰ ਵਲੋਂ ਕੀਤੀ ਜਾ ਰਹੀ ਭੁੱਖ ਹੜਤਾਲ ਖਤਮ ਕਰ ਦਿੱਤੀ ਹੈ। ਅੰਮ੍ਰਿਤਪਾਲ ਦੇ ਪਰਵਾਰ ਵਲੋਂ ਹਾਲੇ ਧਰਨਾ ਜਾਰੀ ਰਹੇਗਾ। ਇਹ ਹੜਤਾਲ ਸੰਗਤਾਂ ਦੀ ਮੰਗ ’ਤੇ ਸ੍ਰੀ ਅਕਾਲ ਤਖ਼ਤ ਤੋਂ ਜਾਰੀ ਆਦੇਸ਼ਾਂ ਤੋਂ ਬਾਅਦ ਖਤਮ ਕੀਤੀ ਗਈ। ਅੰਮ੍ਰਿਤਪਾਲ ਦਾ ਪਰਵਾਰ 22 ਫਰਵਰੀ ਤੋਂ ਅੰਮ੍ਰਿਤਸਰ ਦੀ ਹੈਰੀਟਜ ਸਟ੍ਰੀਟ ’ਤੇ ਭੁੱਖ ਹੜਤਾਲ ’ਤੇ ਬੈਠਾ ਸੀ। ਪਰਵਾਰ ਵਲੋਂ ਬੀਤੇ ਦਿਨ ਪੰਥਕ ਇਕੱਠ ਦੇ ਲਈ ਸੱਦਾ ਦਿੱਤਾ ਗਿਆ ਸੀ। ਜਿਸ ਤੋਂ ਬਾਅਦ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਧਰਨੇ ’ਤੇ ਪੁੱਜੇ ਸੀ। ਇਸ ਦੌਰਾਨ ਸੰਗਤ ਨੇ ਲਿਖ ਕੇ ਪਰਵਾਰ ਤੋਂ ਭੁੱਖ ਹੜਤਾਲ ਖਤਮ ਕਰਨ ਦੀ ਮੰਗ ਕੀਤੀ ਸੀ। ਸੰਗਤ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵੀ ਮੰਗ ਕੀਤੀ ਗਈ ਸੀ ਕਿ ਪਰਿਵਾਰ ਦੀ ਭੁੱਖ ਹੜਤਾਲ ਨੂੰ ਖਤਮ ਕਰਵਾਇਆ ਜਾਵੇ। ਜਿਸ ਤੋਂ ਬਾਅਦ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਪਰਵਾਰ ਨੇ ਗੋਲਡਨ ਟੈਂਪਲ ਵਿਚ ਮੱਥਾ ਟੇਕ ਕੇ ਅਤੇ ਪ੍ਰਸ਼ਾਦ ਖਾ ਕੇ ਭੁੱਖ ਹੜਤਾਲ ਨੂੰ ਖਤਮ ਕੀਤਾ ਹੈ।
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਬੰਦ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੂੰ ਬੈਰਕ ਵਿਚ ਸੀਸੀਟੀਵੀ ਕੈਮਰੇ ਦੀ ਖ਼ਬਰ ਤੋਂ ਬਾਅਦ ਹੀ ਭੁੱਖ ਹੜਤਾਲ ਚਲ ਰਹੀ ਹੈ। ਪਹਿਲਾਂ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਭੁੱਖ ਹੜਤਾਲ ਕੀਤੀ ਅਤੇ ਫਿਰ ਅੰਮ੍ਰਿਤਸਰ ਵਿਚ ਉਨ੍ਹਾਂ ਦੇ ਪਰਵਾਰ ਵਾਲਿਆਂ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਉਨ੍ਹਾਂ ਦੀ ਮੰਗ ਸੀ ਕਿ ਅੰਮ੍ਰਿਤਪਾਲ ਸਿੰਘ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕੀਤਾ ਜਾਵੇ।
ਪਰਵਾਰ ਵਲੋਂ ਅੰਮ੍ਰਿਤਸਰ ਦੀ ਹੈਰੀਟੇਜ ਸਟ੍ਰੀਟ ’ਤੇ ਲਗਾਇਆ ਗਿਆ ਧਰਨਾ ਹਾਲੇ ਜਾਰੀ ਰਹੇਗਾ। ਉਨ੍ਹਾਂ ਦਾ ਕਹਿਣਾ ਹੈ ਕਿ ਸੰਗਤ ਦੀ ਗੱਲ ਨੂੂੰ ਮੰਨ ਕੇ ਭੁੱਖ ਹੜਤਾਲ ਨੂੰ ਖਤਮ ਕਰ ਦਿੱਤਾ ਗਿਆ। ਲੇਕਿਨ ਧਰਨੇ ਨੂੰ ਖਤਮ ਕਰਨ ਦੇ ਲਈ ਸੰਗਤ ਕੋਲੋਂ ਸਲਾਹ ਲਈ ਜਾਵੇਗੀ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਨੂੰ ਮੰਨਿਆ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close