Punjab

ਈਡੀ ਨੇ ਵਿਧਾਇਕ ਗੱਜਣਮਾਜਰਾ ਸਮੇਤ ਛੇ ਵਿਰੁਧ ਦਾਇਰ ਕੀਤੀ ਚਾਰਜਸ਼ੀਟ

ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਨਾਲ ਸਬੰਧਤ 40.92 ਕਰੋੜ ਰੁਪਏ ਦੇ ਬੈਂਕ ਧੋਖਾਧੜੀ ਮਾਮਲੇ ਵਿਚ ਮੁਹਾਲੀ ਦੀ ਵਿਸ਼ੇਸ਼ ਅਦਾਲਤ ਵਿਚ ਚਾਰਜਸ਼ੀਟ (ਪ੍ਰੌਸੀਕਿਊਸ਼ਨ ਸ਼ਿਕਾਇਤ) ਦਾਇਰ ਕੀਤੀ ਹੈ। ਇਸ ਸ਼ਿਕਾਇਤ ਵਿਚ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣਮਾਜਰਾ ਸਮੇਤ 6 ਲੋਕਾਂ ਦੇ ਨਾਂਅ ਸ਼ਾਮਲ ਹਨ। ਈਡੀ ਦੇ ਅਧਿਕਾਰੀਆਂ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਸਾਂਝੀ ਕੀਤੀ। ਦੱਸ ਦੇਈਏ ਕਿ ਜਲੰਧਰ ਈਡੀ ਨੇ ਕਰੀਬ ਚਾਰ ਮਹੀਨੇ ਪਹਿਲਾਂ ਗੱਜਣਮਾਜਰਾ ਨੂੰ ਗ੍ਰਿਫਤਾਰ ਕੀਤਾ ਸੀ। ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਅੱਜ ਈਡੀ ਦੀ ਇਹ ਵੱਡੀ ਕਾਰਵਾਈ ਹੈ।
ਜਲੰਧਰ ਜ਼ੋਨਲ ਦਫ਼ਤਰ ਨੇ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਤਾਰਾ ਹੈਲਥ ਫੂਡ ਲਿਮਟਿਡ ਦੇ ਸਾਬਕਾ ਡਾਇਰੈਕਟਰ ਜਸਵੰਤ ਸਿੰਘ ਅਤੇ ਤਾਰਾ ਕਾਰਪੋਰੇਸ਼ਨ ਲਿਮਟਿਡ ਅਤੇ ਹੋਰ ਦੇ ਮਾਮਲੇ ਵਿਚ ਤਿੰਨ ਕੰਪਨੀਆਂ ਸਮੇਤ ਛੇ ਹੋਰ ਮੁਲਜ਼ਮਾਂ ਵਿਰੁਧ 5 ਜਨਵਰੀ ਨੂੰ ਮੁਕੱਦਮਾ ਦਰਜ ਕੀਤਾ ਸੀ।
ਜਿਸ ਵਿਚ ਜਸਵੰਤ ਸਿੰਘ ਅਤੇ ਤਿੰਨ ਕੰਪਨੀਆਂ ਸਮੇਤ ਹੋਰ ਧਿਰਾਂ ਨੂੰ ਮੁਹਾਲੀ ਸਥਿਤ ਸਪੈਸ਼ਲ ਪ੍ਰੀਵੈਨਸ਼ਨ ਆਫ ਮਨੀ ਲਾਂਡਰਿੰਗ (ਪੀ.ਐਮ.ਐਲ.ਏ.) ਐਕਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ। 18 ਮਾਰਚ ਨੂੰ ਅਦਾਲਤ ਨੇ ਉਕਤ ਸ਼ਿਕਾਇਤ ਸਵੀਕਾਰ ਕਰ ਲਈ। ਦੱਸ ਦੇਈਏ ਕਿ ਕੇਂਦਰੀ ਜਾਂਚ ਬਿਊਰੋ ਨੇ ਵੀ ਗੱਜਣਮਾਜਰਾ ਵਿਰੁਧ ਐਫਆਈਆਰ ਦਰਜ ਕੀਤੀ ਸੀ। ਈਡੀ ਨੇ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਗੱਜਣਮਾਜਰਾ ਨੂੰ ਗ੍ਰਿਫਤਾਰ ਕਰ ਲਿਆ ਸੀ।

Show More

Related Articles

Leave a Reply

Your email address will not be published. Required fields are marked *

Close