EntertainmentPunjab

ਕਰਮਜੀਤ ਅਨਮੋਲ ਦੇ ਮੁਕਾਬਲੇ ਹੰਸ ਰਾਜ ਹੰਸ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ ਭਾਜਪਾ

ਫ਼ਰੀਦਕੋਟ- ਭਾਜਪਾ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਸਿਆਸੀ ਟੱਕਰ ਦੇਣ ਲਈ ਹੰਸ ਰਾਜ ਹੰਸ ਨੂੰ ਇੱਥੋਂ ਉਮੀਦਵਾਰ ਐਲਾਨਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇ ਹੰਸ ਰਾਜ ਹੰਸ ਫਰੀਦਕੋਟ ਤੋਂ ਚੋਣ ਲੜਦੇ ਹਨ ਤਾਂ ਫਰੀਦਕੋਟ ਲੋਕ ਸਭਾ ਹਲਕੇ ਦਾ ਮੁਕਾਬਲੇ ਸਭ ਤੋਂ ਦਿਲਚਸਪ ਹੋਵੇਗਾ, ਕਿਉਂਕਿ ਮੁਹੰਮਦ ਸਦੀਕ ਨੇ ਵੀ ਕਾਂਗਰਸ ਪਾਰਟੀ ਕੋਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਣ ਦੀ ਇੱਛਾ ਪ੍ਰਗਟਾਈ ਹੈ ਅਤੇ ਉਹ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਲੋਕ ਸਭਾ ਮੈਂਬਰ ਵੀ ਹਨ। ਭਾਰਤੀ ਜਨਤਾ ਪਾਰਟੀ ਕੋਲ ਫਰੀਦਕੋਟ ਲੋਕ ਸਭਾ ਹਲਕੇ ਲਈ ਸਥਾਨਕ ਉਮੀਦਵਾਰ ਨਹੀਂ ਹੈ, ਇਸ ਲਈ ਹੰਸ ਰਾਜ ਹੰਸ ਨੂੰ ਇੱਥੋਂ ਤਿਆਰ ਰਹਿਣ ਲਈ ਕਿਹਾ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close