Punjab

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸਤਨਾਮ ਸੰਧੂ ਰਾਜ ਸਭਾ ਲਈ ਨਾਮਜ਼ਦ

ਦੇਸ਼ ਦੇ ਰਾਸ਼ਟਰਪਤੀ ਨੇ ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਦਾ ਮੈਂਬਰ ਨਾਮਜ਼ਦ ਕੀਤਾ ਹੈ। ਸਤਨਾਮ ਸਿੰਘ ਸੰਧੂ ਭਾਰਤ ਦੇ ਪ੍ਰਮੁੱਖ ਸਿੱਖਿਆ ਸ਼ਾਸਤਰੀਆਂ ਵਿਚੋਂ ਇਕ ਹਨ। ਉਨ੍ਹਾਂ ਨੂੰ ਅੱਜ ਰਾਜ ਸਭਾ ਦੀ ਮੈਂਬਰਸ਼ਿਪ ਲਈ ਨਾਮਜ਼ਦ ਕੀਤਾ ਗਿਆ ਹੈ।

ਸਤਨਾਮ ਸਿੰਘ ਸੰਧੂ ਦਾ ਜਨਮ ਫਿਰੋਜ਼ਪੁਰ ਦੇ ਪਿੰਡ ਰਸੂਲਪੁਰ ਦੇ ਇਕ ਕਿਸਾਨ ਪਰਵਾਰ ਵਿਚ ਹੋਇਆ ਸੀ। ਇਸ ਤੋਂ ਬਾਅਦ ਉਹ 2001 ਵਿਚ ਸਿੱਖਿਆ ਦੇ ਖੇਤਰ ਵਿਚ ਦਾਖਲ ਹੋਏ ਅਤੇ ਉਨ੍ਹਾਂ ਨੇ ਚੰਡੀਗੜ੍ਹ ਯੂਨੀਵਰਸਿਟੀ ਜੋ ਕਿ ਇਕ ਪ੍ਰਾਈਵੇਟ ਯੂਨੀਵਰਸਿਟੀ ਹੈ, ਦੀ ਸਥਾਪਨਾ ਕੀਤੀ। ਉਨ੍ਹਾਂ ਦੇ ਸਿਆਸਤ ਵਿਚ ਆਉਣ ਦੀਆਂ ਪਹਿਲਾਂ ਤੋਂ ਹੀ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਸਨ।

ਸਤਨਾਮ ਸੰਧੂ ਅਪਣੀਆਂ ਦੋ ਐਨਜੀਓਜ਼ ‘ਇੰਡੀਅਨ ਮਾਈਨੋਰਿਟੀਜ਼ ਫਾਊਂਡੇਸ਼ਨ’ ਅਤੇ ਨਿਊ ਇੰਡੀਆ ਡਿਵੈਲਪਮੈਂਟ (ਐਨਆਈਡੀ) ਫਾਊਂਡੇਸ਼ਨ ਰਾਹੀਂ ਸਿਹਤ ਅਤੇ ਤੰਦਰੁਸਤੀ ਨੂੰ ਬਿਹਤਰ ਬਣਾਉਣ ਅਤੇ ਫਿਰਕੂ ਸਦਭਾਵਨਾ ਨੂੰ ਅੱਗੇ ਵਧਾਉਣ ਲਈ ਵੱਡੇ ਪੱਧਰ ‘ਤੇ ਭਾਈਚਾਰਕ ਯਤਨਾਂ ਵਿਚ ਸਰਗਰਮੀ ਨਾਲ ਸ਼ਾਮਲ ਹਨ। ਉਨ੍ਹਾਂ ਨੇ ਘਰੇਲੂ ਤੌਰ ‘ਤੇ ਰਾਸ਼ਟਰੀ ਏਕਤਾ ਲਈ ਅਪਣੇ ਯਤਨਾਂ ਨਾਲ ਇਕ ਪਛਾਣ ਬਣਾਈ ਹੈ ਅਤੇ ਵਿਦੇਸ਼ਾਂ ਵਿਚ ਭਾਰਤੀ ਪ੍ਰਵਾਸੀਆਂ ਦੇ ਨਾਲ ਵਿਆਪਕ ਤੌਰ ‘ਤੇ ਕੰਮ ਕੀਤਾ ਹੈ।

Show More

Related Articles

Leave a Reply

Your email address will not be published. Required fields are marked *

Close