National

ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ

ਨਵੀਂ ਦਿੱਲੀ : ਸੁਪਰੀਮ ਕੋਰਟ ਨੇ ਬਾਬਾ ਰਾਮਦੇਵ ਅਤੇ ਆਯੁਰਵੈਦਿਕ ਕੰਪਨੀ ਪਤੰਜਲੀ ਆਯੁਰਵੇਦ ਦੇ ਮੈਨੇਜਿੰਗ ਡਾਇਰੈਕਟਰ ਆਚਾਰੀਆ ਬਾਲਕ੍ਰਿਸ਼ਨ ਨੂੰ ਤਲਬ ਕੀਤਾ ਹੈ। ਅਦਾਲਤ ਨੇ ਇਹ ਕਾਰਵਾਈ ਪਤੰਜਲੀ ਆਯੁਰਵੇਦ ਦੇ ਗੁੰਮਰਾਹਕੁੰਨ ਇਸ਼ਤਿਹਾਰਾਂ ਦੇ ਮਾਮਲੇ ਵਿੱਚ ਕੀਤੀ ਹੈ ਅਤੇ ਦੋਵਾਂ ਨੂੰ ਮਾਣਹਾਨੀ ਨੋਟਿਸ ਜਾਰੀ ਕਰਕੇ ਦੋ ਹਫ਼ਤਿਆਂ ਬਾਅਦ ਅਦਾਲਤ ਵਿੱਚ ਪੇਸ਼ ਹੋਣ ਦੇ ਹੁਕਮ ਦਿੱਤੇ ਹਨ।
ਬੈਂਚ ਨੇ ਰਾਮਦੇਵ ਨੂੰ ਨੋਟਿਸ ਵੀ ਜਾਰੀ ਕਰਕੇ ਪੁੱਛਿਆ ਹੈ ਕਿ ਕਿਉਂ ਨਾ ਉਸ ਵਿਰੁੱਧ ਮਾਣਹਾਨੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਸਿਖਰਲੀ ਅਦਾਲਤ ਦੀ ਉਸ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ, ਜਿਸ ‘ਚ ਬਾਬਾ ਰਾਮਦੇਵ ‘ਤੇ ਟੀਕਾਕਰਨ ਮੁਹਿੰਮ ਅਤੇ ਆਧੁਨਿਕ ਦਵਾਈਆਂ ਵਿਰੁੱਧ ਮੁਹਿੰਮ ਚਲਾਉਣ ਦਾ ਦੋਸ਼ ਲਗਾਇਆ ਗਿਆ ਹੈ। ਅਦਾਲਤ ਨੇ ਇਸ ਤੋਂ ਪਹਿਲਾਂ ਬਾਬਾ ਰਾਮਦੇਵ ਨੂੰ ਵੀ ਨੋਟਿਸ ਜਾਰੀ ਕਰਕੇ ਅਦਾਲਤ ਵਿੱਚ ਤਲਬ ਕੀਤਾ ਸੀ।
ਸੁਪਰੀਮ ਕੋਰਟ ਨੇ ਨੇ ਬਾਬਾ ਰਾਮਦੇਵ ਅਤੇ ਕੰਪਨੀ ਦੇ ਐਮਡੀ ਅਚਾਰੀਆ ਬਾਲਕ੍ਰਿਸ਼ਨ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਕਿਹਾ ਹੈ। ਜਸਟਿਸ ਹਿਮਾ ਕੋਹਲੀ ਅਤੇ ਅਹਿਸਾਨੁਦੀਨ ਅਮਾਨਉੱਲ੍ਹਾ ਦੇ ਬੈਂਚ ਨੇ ਕੰਪਨੀ ਅਤੇ ਬਾਲਕ੍ਰਿਸ਼ਨ ਵੱਲੋਂ ਪਹਿਲਾਂ ਜਾਰੀ ਕੀਤੇ ਗਏ ਅਦਾਲਤੀ ਨੋਟਿਸਾਂ ਦਾ ਜਵਾਬ ਨਾ ਦੇਣ ‘ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ ਹੈ ।

Show More

Related Articles

Leave a Reply

Your email address will not be published. Required fields are marked *

Close