Punjab

ਕੈਪਟਨ ਦੀ ਨਵੀਂ ਪਾਰਟੀ ਵਿਚ ਸ਼ਾਮਲ ਹੋਏ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ

ਚੰਡੀਗੜ੍ਹ, – ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਮ੍ਰਿਤਸਰ ਵਿਚ ਇੱਕ ਹੋਰ ਖੇਡ ਖੇਡੀ। ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਜ਼ਿਲ੍ਹੇ ਦੇ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਨੇ ਪੰਜਾਬ ਲੋਕ ਕਾਂਗਰਸ ਜਵਾਇਨ ਕਰ ਲਈ ਹੈ। ਠੇਕੇਦਾਰ ਦਾ ਕਹਿਣਾ ਹੈ ਕਿ ਹੁਣ ਕਾਂਗਰਸ ਪਹਿਲਾਂ ਦੀ ਤਰ੍ਹਾਂ ਨਹੀਂ ਰਹੀ। ਕਾਂਗਰਸ ਨੇ ਉਸ ਵਿਅਕਤੀ ਨੂੰ ਬੇਗਾਨੀ ਪਾਰਟੀ ਤੋਂ ਆਏ ਵਿਅਕਤੀ ਦੇ ਲਈ ਕੁਰਸੀ ਤੋਂ ਹਟਾ ਦਿੱਤਾ ਜਿਸ ਨੇ ਹਮੇਸ਼ਾ ਕਾਂਗਰਸ , ਪੰਜਾਬ ਅਤੇ ਕਿਸਾਨਾਂ ਦੀ ਸੋਚੀ ਸੀ। ਹਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਾਊਥ ਹਲਕੇ ਤੋਂ ਮੈਦਾਨ ਵਿਚ ਉਤਰਨਗੇ। ਜਲਦ ਹੀ ਉਹ ਸਾਊਥ ਹਲਕੇ ਵਿਚ ਬੈਠਕਾਂ ਅਤੇ ਰੈਲੀਆਂ ਵੀ ਸ਼ੁਰੂ ਕਰ ਦੇਣਗੇ।
ਗੌਰਤਲਬ ਹੈ ਕਿ ਹਰਜਿੰਦਰ ਸਿੰਘ ਠੇਕੇਦਾਰ 2002 ਤੋਂ 2007 ਵਿਚ ਸਾਊਥ ਤੋਂ ਵਿਧਾਇਕ ਚੁਣੇ ਗਏ ਸੀ। ਲੇਕਿਨ 2007 ਵਿਚ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਦੇ ਪਿਤਾ ਰਮਿੰਦਰ ਸਿੰਘ ਬੁਲਾਰੀਆ ਤੋਂ ਹਾਰ ਗਏ। 2017 ਵਿਚ ਇੰਦਰਬੀਰ ਸਿੰਘ ਬੁਲਾਰੀਆ ਨੇ ਨਵਜੋਤ ਸਿੰਘ ਸਿੱਧੂ ਦੇ ਨਾਲ ਹੀ ਕਾਂਗਰਸ ਜਵਾਇਨ ਕੀਤੀ ਸੀ।

Show More

Related Articles

Leave a Reply

Your email address will not be published. Required fields are marked *

Close