National

ਦਿੱਲੀ ਸਮੇਤ ਕਈ ਸੂਬਿਆਂ ‘ਚ ਵਿਆਹ-ਸਮਾਗਮਾਂ ‘ਤੇ ਪਾਬੰਦੀ

ਦਿੱਲੀ-ਐਨਸੀਆਰ ਵਿੱਚ ਬੇਕਾਬੂ ਹੋ ਰਹੇ ਕੋਰੋਨਾ ਨੇ ਹੁਣ ਸਰਕਾਰਾਂ ਅਤੇ ਪ੍ਰਸ਼ਾਸਨ ਨੂੰ ਮੁੜ ਸਖਤ ਕਦਮ ਚੁੱਕਣ ਲਈ ਮਜ਼ਬੂਰ ਕਰ ਦਿੱਤਾ ਹੈ। ਦਿੱਲੀ ਤੋਂ ਬਾਅਦ, ਗੌਤਮ ਬੁੱਧ ਨਗਰ ਅਤੇ ਗਾਜ਼ੀਆਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਵਿਆਹਾਂ ਅਤੇ ਹੋਰ ਸਮਾਗਮਾਂ ਵਿੱਚ ਆਉਣ ਵਾਲੇ ਮਹਿਮਾਨਾਂ ਦੀ ਗਿਣਤੀ ਵੀ ਸੀਮਤ ਕਰ ਦਿੱਤੀ ਹੈ। ਗੌਤਮ ਬੁੱਧ ਨਗਰ ਅਤੇ ਗਾਜ਼ੀਆਬਾਦ ਦੇ ਜ਼ਿਲ੍ਹਾ ਮੈਜਿਸਟ੍ਰੇਟ ਨੇ ਸ਼ਨੀਵਾਰ ਨੂੰ ਵੱਖਰੇ ਆਦੇਸ਼ ਜਾਰੀ ਕੀਤੇ ਅਤੇ ਹੁਣ ਵਿਆਹ ਜਾਂ ਕਿਸੇ ਹੋਰ ਸਮਾਰੋਹ ਵਿਚ 100 ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ‘ਤੇ ਪਾਬੰਦੀ ਲਗਾਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਆਪਣੇ ਆਦੇਸ਼ ਵਿੱਚ ਕਿਹਾ ਹੈ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸਦੇ ਨਾਲ ਹੀ, ਆਦੇਸ਼ ਵਿੱਚ ਸਾਰੇ ਲੋਕਾਂ ਨੂੰ ਮਾਸਕ ਦੀ ਵਰਤੋਂ ਕਰਨ, ਸਮਾਜਕ ਦੂਰੀਆਂ ਦੀ ਪਾਲਣਾ ਕਰਨ ਅਤੇ ਅਕਸਰ ਹੱਥ ਧੋਣ ਦੀ ਅਪੀਲ ਕੀਤੀ ਹੈ।

Show More

Related Articles

Leave a Reply

Your email address will not be published. Required fields are marked *

Close