National

31 ਮਾਰਚ ਨੂੰ ਦਿੱਲੀ ਵਿੱਚ ‘ਆਪ’ ਵਲੋਂ ਵੱਡੀ ਰੋਸ ਰੈਲੀ

ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸ਼ਰਾਬ ਨੀਤੀ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ 31 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡੀ ਰੋਸ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ਵਿੱਚ ਜਿੱਥੇ ਸਾਰੀਆਂ ਵਿਰੋਧੀ ਪਾਰਟੀਆਂ ਇੱਕ ਮੰਚ ’ਤੇ ਹੋਣਗੀਆਂ। ਇਸ ਦੇ ਨਾਲ ਹੀ ਪੰਜਾਬ ਤੋਂ ‘ਆਪ’ ਆਗੂ ਤੇ ਸਮਰਥਕ ਵੀ ਰੈਲੀ ਵਿੱਚ ਪੁੱਜਣਗੇ। ਸਾਰੇ ਵਿਧਾਇਕਾਂ ਅਤੇ ਜ਼ਿਲ੍ਹਾ ਪ੍ਰਧਾਨਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਨਾਲ ਹੀ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਰੈਲੀ ਤੋਂ ਇਕ ਦਿਨ ਪਹਿਲਾਂ ਸਮਰਥਕ ਦਿੱਲੀ ਪਹੁੰਚ ਜਾਣ। ਤਾਂ ਜੋ ਉਨ੍ਹਾਂ ਨੂੰ ਬਾਅਦ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੇ ਨਾਲ ਹੀ ਪਾਰਟੀ ਲੋਕ ਸਭਾ ਚੋਣਾਂ ’ਚ ਕੇਜਰੀਵਾਲ ਦੀ ਗ੍ਰਿਫਤਾਰੀ ਨੂੰ ਮੁੱਦਾ ਬਣਾਉਣ ਦੀ ਤਿਆਰੀ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਤੋਂ ਬਾਅਦ ਆਮ ਆਦਮੀ ਪਾਰਟੀ ਕਾਫੀ ਹਮਲਾਵਰ ਹੋ ਗਈ ਹੈ। ਜਿੱਥੇ ਪਾਰਟੀ ਇਸ ਮਾਮਲੇ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਇੱਕਜੁੱਟ ਕਰ ਰਹੀ ਹੈ। ਇਸ ਦੇ ਨਾਲ ਹੀ ਪਾਰਟੀ ਆਗੂ ਉਸ ਦਿਨ ਤੋਂ ਹੀ ਸੰਘਰਸ਼ ਦੇ ਰਾਹ ’ਤੇ ਚੱਲ ਰਹੇ ਹਨ। ਇਸ ਤੋਂ ਇਲਾਵਾ ਪੰਜਾਬ ਅਤੇ ਹਰਿਆਣਾ ਵਿੱਚ ਵੀ ਸੂਬਾ ਪੱਧਰੀ ਪ੍ਰਦਰਸ਼ਨ ਹੋਏ ਹਨ।

Show More

Related Articles

Leave a Reply

Your email address will not be published. Required fields are marked *

Close