National

ਆਮਦਨ ਕਰ ਵਿਭਾਗ ਨੇ ਕਾਂਗਰਸ ਨੂੰ ਦਿੱਤਾ 1823 ਕਰੋੜ ਰੁਪਏ ਦਾ ਨਵਾਂ ਨੋਟਿਸ

ਨਵੀਂ ਦਿੱਲੀ- ਕਾਂਗਰਸ ਨੇ ਅੱਜ ਕਿਹਾ ਹੈ ਕਿ ਲੋਕ ਸਭਾ ਚੋਣਾਂ ਤੋਂ ਐਨ ਪਹਿਲਾਂ ਆਮਦਨ ਕਰ ਵਿਭਾਗ ਨੇ ਟੈਕਸ ਰਿਟਰਨਾਂ ‘ਚ ਕਥਿਤ ਗੜਬੜੀਆਂ ਲਈ 1823.08 ਕਰੋੜ ਰੁਪਏ ਦੇ ਭੁਗਤਾਨ ਲਈ ਉਸ ਨੂੰ ਨਵਾਂ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਵੀ ਦਾਅਵਾ ਕੀਤਾ ਕਿ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ‘ਤੇ ‘ਟੈਕਸ ਅਤਿਵਾਦ’ ਰਾਹੀਂ ਹਮਲਾ ਕੀਤਾ ਜਾ ਰਿਹਾ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ ਨੇ ਦੋਸ਼ ਲਾਇਆ ਕਿ ਕਾਂਗਰਸ ਨੂੰ ਜਿਨ੍ਹਾਂ ਮਾਪਦੰਡਾਂ ਦੇ ਆਧਾਰ ‘ਤੇ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਦੇ ਆਧਾਰ ’ਤੇ ਵੀ ਭਾਜਪਾ ਨੂੰ 4600 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਦਾ ਨੋਟਿਸ ਜਾਰੀ ਕੀਤਾ ਜਾਣਾ ਚਾਹੀਦਾ ਹੈ। ਸ੍ਰੀ ਮਾਕਨ ਨੇ ਪੱਤਰਕਾਰਾਂ ਨੂੰ ਕਿਹਾ, ‘ਕੱਲ੍ਹ ਸਾਨੂੰ ਆਮਦਨ ਕਰ ਵਿਭਾਗ ਤੋਂ 1823.08 ਕਰੋੜ ਰੁਪਏ ਦਾ ਭੁਗਤਾਨ ਕਰਨ ਦਾ ਨਵਾਂ ਨੋਟਿਸ ਮਿਲਿਆ ਹੈ। ਪਹਿਲਾਂ ਹੀ ਆਮਦਨ ਕਰ ਵਿਭਾਗ ਨੇ ਸਾਡੇ ਬੈਂਕ ਖਾਤੇ ਤੋਂ ਜ਼ਬਰਦਸਤੀ 135 ਕਰੋੜ ਰੁਪਏ ਕਢਵਾ ਲਏ ਹਨ।’ ਉਨ੍ਹਾਂ ਦਾਅਵਾ ਕੀਤਾ ਕਿ ਕਾਂਗਰਸ ਨੂੰ ਆਰਥਿਕ ਤੌਰ ’ਤੇ ਕਮਜ਼ੋਰ ਕੀਤਾ ਜਾ ਰਿਹਾ ਹੈ। ਆਮਦਨ ਕਰ ਅਧਿਕਾਰੀਆਂ ਵੱਲੋਂ 210 ਕਰੋੜ ਰੁਪਏ ਦਾ ਜੁਰਮਾਨਾ ਲਗਾਉਣ ਅਤੇ ਉਸ ਦੇ ਬੈਂਕ ਖਾਤਿਆਂ ਨੂੰ ‘ਫ੍ਰੀਜ਼’ ਕਰਨ ਕਾਰਨ ਕਾਂਗਰਸ ਪਹਿਲਾਂ ਹੀ ਫੰਡ ਦੀ ਕਮੀ ਦਾ ਸਾਹਮਣਾ ਕਰ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close