NationalSports

ਭਾਰਤ ਦੇ ਮੁੱਕੇਬਾਜ਼ ਵਿਜੇਂਦਰ ਸਿੰਘ ਭਾਜਪਾ ਵਿਚ ਸ਼ਾਮਲ

ਨਵੀਂ ਦਿੱਲੀ : ਹਰਿਆਣਾ ਵਿਚ ਭਿਵਾਨੀ ਦੇ ਰਹਿਣ ਵਾਲੇ ਮੁੱਕੇਬਾਜ਼ ਵਿਜੇਂਦਰ ਸਿੰਘ ਬੁਧਵਾਰ ਨੂੰ ਬੀਜੇਪੀ ਵਿਚ ਸ਼ਾਮਲ ਹੋ ਗਏ। ਉਨ੍ਹਾਂ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਵਿਜੇਂਦਰ 2019 ਵਿੱਚ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਪਾਰਟੀ ਨੇ ਉਨ੍ਹਾਂ ਨੂੰ ਦੱਖਣੀ ਦਿੱਲੀ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਸੀ ਪਰ ਉਹ ਚੋਣ ਹਾਰ ਗਏ ਸਨ।

ਮੁੱਕੇਬਾਜ਼ ਵਿਜੇਂਦਰ ਸਿੰਘ ਨੇ 3 ਮਹੀਨੇ ਪਹਿਲਾਂ ਇੱਕ ਟਵੀਟ ਕਰਕੇ ਸਭ ਨੂੰ ਹੈਰਾਨ ਕਰ ਦਿੱਤਾ ਸੀ। ਉਸ ਨੇ ਆਪਣੇ ਐਕਸ ਹੈਂਡਲ ’ਤੇ ਲਿਖਿਆ ਰਾਜਨੀਤੀ ਨੂੰ ਰਾਮ ਰਾਮ।ਉਨ੍ਹਾਂ ਦੇ ਇਸ ਬਿਆਨ ਕਾਰਨ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਨ੍ਹਾਂ ਨੇ ਰਾਜਨੀਤੀ ਤੋਂ ਸੰਨਿਆਸ ਲੈ ਲਿਆ ਹੈ। ਹਾਲਾਂਕਿ ਬਾਅਦ ’ਚ ਉਨ੍ਹਾਂ ਨੇ ਇਸ ਨੂੰ ਠੁਕਰਾ ਦਿੱਤਾ ਅਤੇ ਰਾਜਨੀਤੀ ’ਚ ਸਰਗਰਮ ਰਹਿਣ ਦਾ ਐਲਾਨ ਕੀਤਾ। ਉਨ੍ਹਾਂ ਨੇ 2024 ’ਚ ਭਿਵਾਨੀ ਤੋਂ ਚੋਣ ਲੜਨ ਦਾ ਐਲਾਨ ਕੀਤਾ ਸੀ।

 

Show More

Related Articles

Leave a Reply

Your email address will not be published. Required fields are marked *

Close