Punjab

ਪਵਨ ਕੁਮਾਰ ਟੀਨੂੰ ‘ਆਪ’ ਵਿਚ ਨਹੀਂ ਹੋਣਗੇ ਸ਼ਾਮਲ

ਆਦਮਪੁਰ- : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਜਲੰਧਰ ਦੀ ਆਦਮਪੁਰ ਸੀਟ ਤੋਂ ਵਿਧਾਇਕ ਪਵਨ ਕੁਮਾਰ ਟੀਨੂੰ ਦੇ ‘ਆਪ’ ਵਿੱਚ ਸ਼ਾਮਲ ਹੋਣ ਦੀਆਂ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ। ਇਸ ਦੌਰਾਨ ਟੀਨੂੰ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਪਾਰਟੀ ’ਚ ਸ਼ਾਮਲ ਨਹੀਂ ਹੋ ਰਹੇ, ਇਹ ਸਿਰਫ ਅਫਵਾਹ ਹੈ।
ਟੀਨੂੰ ਨੇ ਕਿਹਾ ਅਜਿਹੀ ਕੋਈ ਗੱਲ ਨਹੀਂ ਹੈ ਕਿ ਮੇਰੀ ਭਰੋਸੇਯੋਗਤਾ ਨੂੰ ਢਾਹ ਲਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਭ ਅਫਵਾਹ ਹੈ।
ਗੱਲਬਾਤ ਕਰਦੇ ਹੋਏ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਨੇ ਕਿਹਾ, ਮੈਂ ਫਗਵਾੜਾ ਵਿਆਹ ਸਮਾਗਮ ਲਈ ਆਇਆ ਹਾਂ, ਮੈਂ ਇਹ ਵੀ ਖਬਰ ਦੇਖੀ ਕਿ ਅਜਿਹੀ ਚਰਚਾ ਚੱਲ ਰਹੀ ਹੈ। ਪਰ ਟੀਨੂੰ ਨੇ ਸਪੱਸ਼ਟ ਕੀਤਾ ਹੈ ਕਿ ਉਹ ਕਿਸੇ ਪਾਰਟੀ ਵਿੱਚ ਸ਼ਾਮਲ ਨਹੀਂ ਹੋ ਰਹੇ ਹਨ। ਇਹ ਸਿਰਫ਼ ਇੱਕ ਅਫਵਾਹ ਹੈ। ਇਸ ਸਬੰਧੀ ਉਨ੍ਹਾਂ ਨਾਲ ਕਿਸੇ ਨੇ ਸੰਪਰਕ ਨਹੀਂ ਕੀਤਾ।
ਦੱਸ ਦਈਏ ਕਿ ਪਵਨ ਕੁਮਾਰ ਟੀਨੂੰ ਦੀ ਜਲੰਧਰ ਦੇ ਆਦਮਪੁਰ ਅਤੇ ਆਸਪਾਸ ਦੇ ਇਲਾਕਿਆਂ ’ਚ ਚੰਗੀ ਪਕੜ ਹੈ। ਪਵਨ ਕੁਮਾਰ ਟੀਨੂੰ 2012 ਵਿੱਚ ਪਹਿਲੀ ਵਾਰ ਪੰਜਾਬ ਵਿਧਾਨ ਸਭਾ ਦੇ ਮੈਂਬਰ ਚੁਣੇ ਗਏ ਸਨ। ਟੀਨੂੰ ਸ਼ੁਰੂ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close