Canada

ਪਹਿਲੀ ਵਾਰੀ ਘਰ ਖਰੀਦਣ ਵਾਲਿਆਂ ਨੂੰ ਮਾਰਗੇਜ ਉਤਾਰਨ ਲਈ ਦਿੱਤਾ ਜਾਵੇਗਾ 30 ਸਾਲ ਦਾ ਸਮਾਂ : ਫਰੀਲੈਂਡ

ਵੀਰਵਾਰ ਨੂੰ ਵਿੱਤ ਮੰਤਰੀ ਕ੍ਰਿਸਟੀਆ ਫਰੀਲੈਂਡ ਨੇ ਐਲਾਨ ਕੀਤਾ ਕਿ ਨਵੇਂ ਬਣੇ ਘਰਾਂ ਨੂੰ ਪਹਿਲੀ ਵਾਰੀ ਖਰੀਦਣ ਵਾਲੇ ਲੋਕਾਂ ਨੂੰ ਮਾਰਗੇਜ ਉੱਤੇ ਕਰਜ਼ਾ ਮੁਕਤੀ ਲਈ 30 ਸਾਲ ਦਾ ਸਮਾਂ ਦਿੱਤਾ ਜਾਵੇਗਾ। ਇਹ ਤਬਦੀਲੀ ਪਹਿਲੀ ਅਗਸਤ ਤੋਂ ਲਾਗੂ ਹੋਵੇਗੀ।
ਮੌਜੂਦਾ ਨਿਯਮਾਂ ਅਨੁਸਾਰ ਜੇ ਡਾਊਨਪੇਮੈਂਟ ਘਰ ਦੀ ਕੁੱਲ ਕੀਮਤ ਦਾ 20 ਫੀ ਸਦੀ ਤੋਂ ਵੀ ਘੱਟ ਕੀਤੀ ਜਾਂਦੀ ਹੈ ਤਾਂ ਘਰ ਦੇ ਮਾਲਕ ਨੂੰ ਮਾਰਗੇਜ ਉਤਾਰਨ ਲਈ 25 ਸਾਲ ਦਾ ਸਮਾਂ ਦਿੱਤਾ ਜਾਂਦਾ ਹੈ। ਨਿਊਜ਼ ਰਲੀਜ਼ ਵਿੱਚ ਫਰੀਲੈਂਡ ਨੇ ਆਖਿਆ ਕਿ ਹਾਊਸਿੰਗ ਦੇ ਬਦਲ ਘੱਟ ਹੋਣ ਤੇ ਤੇਜ਼ੀ ਨਾਲ ਵੱਧ ਰਹੇ ਘਰਾਂ ਦੇ ਕਿਰਾਏ ਤੇ ਘਰਾਂ ਦੀਆਂ ਕੀਮਤਾਂ ਨੂੰ ਧਿਆਨ ਵਿੱਚ ਰੱਖਦਿਆਂ ਹੋਇਆਂ ਯੰਗ ਕੈਨੇਡੀਅਨਜ਼ ਦਾ ਆਪਣਾ ਘਰ ਹੋਣ ਦਾ ਸੁਪਨਾ ਸਾਕਾਰ ਕਰਨ ਲਈ ਇਹ ਫੈਸਲਾ ਕੀਤਾ ਗਿਆ ਹੈ। ਇਸ ਨਾਲ ਆਪਣਾ ਘਰ ਖਰੀਦਣ ਦਾ ਸੁਪਨਾ ਵੇਖਣ ਵਾਲੇ ਕੈਨੇਡੀਅਨਜ਼ ਲਈ ਮਾਰਗੇਜ ਦੀ ਮਹੀਨਾਵਾਰੀ ਕਿਸ਼ਤ ਹੋਰ ਸੁਖਾਲੀ ਹੋ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close