National
ਕੇਜਰੀਵਾਲ ਨੂੰ ਰਾਹਤ ਨਹੀਂ, ਨਿਆਇਕ ਹਿਰਾਸਤ 23 ਅਪ੍ਰੈਲ ਤਕ ਵਧੀ
ਨਵੀਂ ਦਿੱਲੀ : ਫਿਲਹਾਲ ਸੁਪਰੀਮ ਕੋਰਟ ਨੇ ਦਿੱਲੀ ਸ਼ਰਾਬ ਘੁਟਾਲੇ ਦੇ ਦੋਸ਼ੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੋਈ ਰਾਹਤ ਨਹੀਂ ਦਿੱਤੀ ਹੈ। ਕੇਜਰੀਵਾਲ ਨੇ ਚੋਣ ਪ੍ਰਚਾਰ ਲਈ ਰਿਹਾਅ ਕੀਤੇ ਜਾਣ ਦੀ ਮੰਗ ਵੀ ਕੀਤੀ ਪਰ ਫਿਲਹਾਲ ਸੁਪਰੀਮ ਕੋਰਟ ਨੇ ਈਡੀ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ। ਨਾਲ ਹੀ, ਮਾਮਲੇ ਦੀ ਸੁਣਵਾਈ ਹੁਣ 29 ਅਪ੍ਰੈਲ ਨੂੰ ਹੋਵੇਗੀ। ਜ਼ਾਹਿਰ ਹੈ ਕਿ ਇਸ ਕਾਰਨ ਕੇਜਰੀਵਾਲ ਨੂੰ ਫਿਲਹਾਲ ਜੇਲ੍ਹ ਵਿੱਚ ਹੀ ਰਹਿਣਾ ਪਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਸੁਣਵਾਈ ਦੌਰਾਨ ਇਸ ਦੀਆਂ ਦਲੀਲਾਂ ਨੂੰ ਬਹਿਸ ਲਈ ਰੱਖਿਆ ਜਾਵੇ।
ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਲਈ ਅੱਜ ਦਾ ਦਿਨ ਅਹਿਮ ਹੈ। ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ‘ਚ ਦਾਇਰ ਪਟੀਸ਼ਨ ‘ਤੇ ਸੁਣਵਾਈ ਹੋਈ, ਜਿਸ ‘ਚ ਹਾਈਕੋਰਟ ਨੇ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਰਿਮਾਂਡ ਨੂੰ ਸਹੀ ਠਹਿਰਾਇਆ ਸੀ। ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਪਟੀਸ਼ਨ ‘ਤੇ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਈਡੀ ਨੂੰ 24 ਅਪ੍ਰੈਲ ਤੋਂ ਪਹਿਲਾਂ ਜਵਾਬ ਦੇਣ ਲਈ ਕਿਹਾ ਗਿਆ ਹੈ। ਇਸ ਦੇ ਨਾਲ ਹੀ ਦੂਸਰੀ ਸੁਣਵਾਈ ਰਾਉਸ ਐਵੇਨਿਊ ਕੋਰਟ ‘ਚ ਹੋਵੇਗੀ ਜਿੱਥੇ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਉਣ ‘ਤੇ ਫੈਸਲਾ ਲਿਆ ਜਾਵੇਗਾ।