National

ਬਸਪਾ ਨੇ ਜਲੰਧਰ ਤੋਂ ਐਲਾਨਿਆ ਉਮੀਦਾਵਰ, ਐਡਵੋਕੇਟ ਬਲਵਿੰਦਰ ਕੁਮਾਰ ਨੂੰ ਉਤਾਰਿਆ ਚੋਣ ਮੈਦਾਨ ‘ਚ

ਬਹੁਜਨ ਸਮਾਜ ਪਾਰਟੀ ਨੇ ਜਲੰਧਰ ਤੋਂ ਐਡਵੋਕੇਟ ਬਲਵਿੰਦਰ ਕੁਮਾਰ ਨੂੰ ਆਪਣਾ ਉਮੀਦਵਾਰ ਐਲਾਨਿਆ ਹੈ। ਇਸ ਤੋਂ ਪਹਿਲਾਂ ਵੀ ਬਲਵਿੰਦਰ ਕੁਮਾਰ ਬਸਪਾ ਦੀ ਤਰਫੋਂ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਲੜ ਚੁੱਕੇ ਹਨ, ਹਾਲਾਂਕਿ ਉਸ ਸਮੇਂ ਉਨ੍ਹਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਹ ਫੈਸਲਾ ਬਸਪਾ ਦੀ ਕੌਮੀ ਪ੍ਰਧਾਨ ਮਾਇਆਵਤੀ ਦੇ ਹੁਕਮਾਂ ਮੁਤਾਬਕ ਲਿਆ ਗਿਆ ਹੈ। ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਨੇ ਦੱਸਿਆ ਕਿ ਬਲਵਿੰਦਰ ਸਿੰਘ ਨੂੰ ਜਲੰਧਰ ਲੋਕ ਸਭਾ ਸੀਟ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਜਾਵੇਗਾ। ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਸਵੇਰੇ ਰਣਧੀਰ ਬੈਨੀਵਾਲ ਨੇ ਪਟਿਆਲਾ ਤੋਂ ਜਗਜੀਤ ਸਿੰਘ ਛੜਬਰਾਹ ਦੇ ਨਾਂ ਦਾ ਐਲਾਨ ਕੀਤਾ ਸੀ।ਕੌਮੀ ਕੋਆਰਡੀਨੇਟਰ ਬੈਨੀਵਾਲ ਨੇ ਦੱਸਿਆ ਕਿ ਜਲਦੀ ਹੀ ਪੰਜਾਬ ਦੀਆਂ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close