Punjab

300 ਯੂਨਿਟ ਮੁਫਤ ਬਿਜਲੀ ਤੋਂ ਬਾਅਦ ਹੁਣ ਆਮ ਲੋਕਾਂ ਦੀਆਂ ਨਜ਼ਰਾਂ 18 ਸਾਲ ਤੋਂ ਵੱਧ ਉਮਰ ਦੀ ਲੜਕੀਆਂ ਤੇ ਔਰਤਾਂ ਨੂੰ ਮਹੀਨੇ 1000 ਰੁਪਏ ਦੀ ਰਕਮ ਦੇਣ ‘ਤੇ ਟਿਕੀਆਂ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸਾਰੇ ਵਰਗਾਂ ਲਈ 300 ਯੂਨਿਟ ਮੁਫਤ ਬਿਜਲੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਬਾਅਦ ਹੁਣ ਆਮ ਲੋਕਾਂ ਦੀਆਂ ਨਜ਼ਰਾਂ ਦੂਜੀ ਸਭ ਤੋਂ ਵੱਡੀ ਗਾਰੰਟੀ 18 ਸਾਲ ਤੋਂ ਵੱਧ ਉਮਰ ਦੀ ਲੜਕੀਆਂ ਤੇ ਔਰਤਾਂ ਨੂੰ ਹਰ ਮਹੀਨੇ 1000 ਰੁਪਏ ਦੀ ਰਕਮ ਦੇਣ ‘ਤੇ ਟਿਕੀਆਂ ਹੋਈਆਂ ਹਨ।

ਮਾਨ ਸਰਕਾਰ ਲਈ ਇਹ ਗਾਰੰਟੀ ਇਸ ਸਾਲ ਲਾਗੂ ਕਰਨਾ ਜ਼ਰੂਰੀ ਹੋ ਗਿਆ ਹੈ ਕਿਉਂਕਿ ਪਾਰਟੀ ਨਵੰਬਰ ਵਿਚ ਹਿਮਾਚਲ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਉਤਰਨ ਦੀ ਤਿਆਰੀ ਕਰ ਰਹੀ ਹੈ। ਅਜਿਹੇ ਵਿਚ ਪੰਜਾਬ ਦੀਆਂ ਔਰਤਾਂ ਨੂੰ ਘਰ ਬੈਠੇ 1000 ਰੁਪਏ ਦਿੱਤੇ ਜਾਣਾ, ਪਾਰਟੀ ਨੂੰ ਹਿਮਾਚਲ ਦੀਆਂ ਮਹਿਲਾ ਵੋਟਰਾਂ ਨੂੰ ਰਿਝਾਉਣ ਵਿਚ ਕਾਫੀ ਮਦਦਗਾਰ ਸਾਬਤ ਹੋਵੇਗਾ।

 

Show More

Related Articles

Leave a Reply

Your email address will not be published. Required fields are marked *

Close