National

ਭਾਰਤ ਵਿਚ ਕੁੜੀਆਂ ਦੇ ਵਿਆਹ ਦੀ ਉਮਰ 18 ਤੋਂ 21 ਸਾਲ ਕਰਨ ਦਾ ਪ੍ਰਸਤਾਵ ਪੇਸ਼

ਨਵੀਂ ਦਿੱਲੀ-  ਦੇਸ਼ ਵਿੱਚ ਔਰਤਾਂ ਲਈ ਵਿਆਹ ਦੀ ਕਾਨੂੰਨੀ ਉਮਰ 18 ਤੋਂ ਵਧਾ ਕੇ 21 ਸਾਲ ਕਰਨ ਦੇ ਪ੍ਰਸਤਾਵ ਨੂੰ ਕੈਬਨਿਟ ਨੇ ਮਨਜ਼ੂਰੀ ਦੇ ਦਿੱਤੀ ਹੈ। ਸੂਤਰਾਂ ਨੇ ਦੱਸਿਆ ਕਿ ਬੁੱਧਵਾਰ ਨੂੰ ਹੋਈ ਕੈਬਨਿਟ ਮੀਟਿੰਗ ’ਚ ਇਸ ਬਾਰੇ ਫੈਸਲਾ ਲਿਆ ਗਿਆ। ਹੁਣ ਇਸ ਦੇ ਲਈ ਸਰਕਾਰ ਮੌਜੂਦਾ ਕਾਨੂੰਨਾਂ ਵਿੱਚ ਸੋਧ ਕਰੇਗੀ। ਜ਼ਿਕਰਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪਿਛਲੇ ਸਾਲ ਆਜ਼ਾਦੀ ਦਿਵਸ ’ਤੇ ਲਾਲ ਕਿਲੇ ਤੋਂ ਆਪਣੇ ਸੰਬੋਧਨ ’ਚ ਇਸ ਗੱਲ ਦਾ ਜ਼ਿਕਰ ਕੀਤਾ ਸੀ। ਹੁਣ ਸਰਕਾਰ ਇਸ ਨੂੰ ਲਾਗੂ ਕਰਦੀ ਨਜ਼ਰ ਆ ਰਹੀ ਹੈ। ਦੇਸ਼ ਵਿੱਚ ਲੜਕਿਆਂ ਲਈ ਵਿਆਹ ਦੀ ਕਾਨੂੰਨੀ ਉਮਰ 21 ਸਾਲ ਹੈ। ਕੈਬਨਿਟ ਦੀ ਮਨਜ਼ੂਰੀ ਤੋਂ ਬਾਅਦ, ਸਰਕਾਰ ਬਾਲ ਵਿਆਹ ਰੋਕੂ ਕਾਨੂੰਨ 2006 ਅਤੇ ਫਿਰ ਵਿਸ਼ੇਸ਼ ਵਿਆਹ ਕਾਨੂੰਨ ਅਤੇ ਹਿੰਦੂ ਵਿਆਹ ਐਕਟ 1955 ਵਰਗੇ ਨਿੱਜੀ ਕਾਨੂੰਨਾਂ ਵਿੱਚ ਸੋਧ ਕਰੇਗੀ। ਰਿਪੋਰਟ ਵਿੱਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਜਯਾ ਜੇਤਲੀ ਦੀ ਅਗਵਾਈ ਵਾਲੀ ਟਾਸਕ ਫੋਰਸ ਨੇ ਦਸੰਬਰ 2020 ਵਿੱਚ ਨੀਤੀ ਆਯੋਗ ਨੂੰ ਆਪਣੀਆਂ ਸਿਫ਼ਾਰਸ਼ਾਂ ਸੌਂਪੀਆਂ ਸਨ। ਇਨ੍ਹਾਂ ਸਿਫਾਰਿਸ਼ਾਂ ਦੇ ਆਧਾਰ ’ਤੇ ਕੈਬਨਿਟ ਨੇ ਇਸ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ।

Show More

Related Articles

Leave a Reply

Your email address will not be published. Required fields are marked *

Close