National

ਦਿੱਲੀ ਕਾਂਗਰਸ ਨੇ ਸਿੱਖ ਨਸਲਕੁਸ਼ੀ ਦੇ ਦੋਸ਼ੀ ਜਗਦੀਸ਼ ਟਾਇਟਲਰ ਨੂੰ ਦਿੱਤਾ ਵਿਸ਼ੇਸ਼ ਸਨਮਾਨ

ਨਵੀਂ ਦਿੱਲੀ- :ਕਾਂਗਰਸ ਨੇ ਸਿੱਖ ਦੰਗਿਆਂ ਦੇ ਆਰੋਪੀ ਜਗਦੀਸ਼ ਟਾਇਟਲਰ ਨੂੰ ਦਿੱਲੀ ਕਾਂਗਰਸ ਦਾ ਪਰਮਾਨੈਂਟ ਇਨਵਾਇਟੀ ਬਣਾ ਕੇ ਨਵਾਂ ਵਿਵਾਦ ਖੜ੍ਹਾ ਕਰ ਲਿਆ ਹੈ। ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ 37 ਪਰਮਾਨੈਂਟ ਇਨਵਾਇਟੀ ਦੇ ਨਾਵਾਂ ’ਤੇ ਮੋਹਰ ਲਗਾਈ ਗਈ ਹੈ, ਜਿਨ੍ਹਾਂ ਵਿਚ 1984 ਸਿੱਖ ਵਿਰੋਧੀ ਦੰਗਿਆਂ ਦੇ ਮੁਲਜ਼ਮ ਜਗਦੀਸ਼ ਟਾਇਟਲਰ ਦਾ ਨਾਮ ਵੀ ਸ਼ਾਮਲ ਹੈ। ਇਕ ਅੰਗਰੇਜ਼ੀ ਅਖ਼ਬਾਰ ਦੀ ਰਿਪੋਰਟ ਮੁਤਾਬਕ ਦਿੱਲੀ ਕਾਂਗਰਸ ਕਾਰਜਕਾਰੀ ਕਮੇਟੀ ਦੇ 87 ਨਾਮ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਵੱਲੋਂ ਜਾਰੀ ਕੀਤੇ ਗਏ ਨੇ, ਜਿਨ੍ਹਾਂ ਵਿਚ 37 ਪਰਮਾਨੈਂਟ ਇਨਵਾਇਟੀ ਸ਼ਾਮਲ ਹਨ। ਜਗਦੀਸ਼ ਟਾਇਟਲਰ ਦੇ ਨਾਲ-ਨਾਲ ਸਾਬਕਾ ਕੇਂਦਰੀ ਮੰਤਰੀ ਕਪਿਲ ਸਿੱਬਲ, ਅਜੈ ਮਾਕਨ ਅਤੇ ਜਨਾਰਦਨ ਦਿਵੇਦੀ ਦਾ ਨਾਮ ਵੀ ਇਸ ਸੂਚੀ ਵਿਚ ਸ਼ਾਮਲ ਹੈ।

Show More

Related Articles

Leave a Reply

Your email address will not be published. Required fields are marked *

Close