NationalPunjab

ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਗਾਏ ਗਏ ਐਨਐਸਏ ਦੇ ਮਾਮਲੇ ’ਚ ਨਵਾਂ ਮੋੜ ਆਇਆ

ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਗਾਏ ਗਏ ਐਨਐਸਏ ਦੇ ਮਾਮਲੇ ’ਚ ਨਵਾਂ ਮੋੜ ਆਇਆ ਹੈ। ਮੁਲਜ਼ਮਾਂ ਦੀ ਤਰਫ਼ੋਂ ਐਨਐਸਏ ਨੂੰ ਚੁਣੌਤੀ ਦਿੱਤੀ ਗਈ ਹੈ।

ਇਸ ਸਬੰਧੀ ਰਿਪ੍ਰੈਜ਼ੈਂਟੇਸਨ ਸਰਕਾਰ ਅਤੇ ਸਲਾਹਕਾਰ ਬੋਰਡ ਨੂੰ ਭੇਜ ਦਿੱਤੀ ਗਈ ਹੈ। ਇਹ ਗੱਲ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਇਸ ਮਾਮਲੇ ਨਾਲ ਸਬੰਧਤ ਕੇਸ ਦੀ ਸੁਣਵਾਈ ਦੌਰਾਨ ਮੁਲਜ਼ਮਾਂ ਦੇ ਵਕੀਲ ਨੇ ਕਹੀ। ਹੁਣ ਸਲਾਹਕਾਰ ਬੋਰਡ ਨੇ ਛੇ ਹਫ਼ਤਿਆਂ ਵਿੱਚ ਇਸ ਸਬੰਧ ਵਿੱਚ ਫੈਸਲਾ ਲੈਣਾ ਹੈ। ਇਸ ਦੇ ਨਾਲ ਹੀ ਉਹ ਇਸ ਤੋਂ ਬਾਅਦ ਅਗਲੀ ਕਾਰਵਾਈ ਕਰਨਗੇ। ਜੇਕਰ ਲੋੜ ਪਈ ਤਾਂ ਇਸ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ।

ਦਰਅਸਲ, 18 ਮਾਰਚ 2024 ਨੂੰ ਅੰਮ੍ਰਿਤਪਾਲ ਸਿੰਘ ਅਤੇ ਉਸ ਦੇ ਸਾਥੀਆਂ ’ਤੇ ਲਗਾਏ ਗਏ ਐਨਐਸਏ ਦੀ ਮਿਆਦ ਖਤਮ ਹੋ ਗਈ ਸੀ। ਇਸ ਤੋਂ ਬਾਅਦ ਉਨ੍ਹਾਂ ’ਤੇ ਇਹ ਐਕਟ ਦੁਬਾਰਾ ਲਗਾ ਦਿੱਤਾ ਗਿਆ ਸੀ। ਇਸ ਦਾ ਪਤਾ ਮਾਮਲੇ ਦੀ ਸੁਣਵਾਈ ਦੌਰਾਨ ਹੀ ਸਾਹਮਣੇ ਆਇਆ ਸੀ, ਜਦੋਂ ਕੇਂਦਰ ਅਤੇ ਪੰਜਾਬ ਕੋਲੋਂ ਇਸ ਸਬੰਧੀ ਮਾਮਲੇ ਵਿੱਚ ਜਵਾਬ ਮੰਗਿਆ ਗਿਆ ਸੀ।

 

Show More

Related Articles

Leave a Reply

Your email address will not be published. Required fields are marked *

Close