Uncategorized

ਕਾਂਗਰਸ ਪ੍ਰਧਾਨ ਵੜਿੰਗ ਨੇ ਪਤਨੀ ਸਣੇ ਮਾਤਾ ਚਿੰਤਪੁਰਨੀ ਟੇਕਿਆ ਮੱਥਾ

ਲੋਕ ਸਭਾ ਚੋਣਾਂ ਲਈ ਪੰਜਾਬ ਕਾਂਗਰਸ ਦੀ ਪਹਿਲੀ ਸੂਚੀ ਜਾਰੀ ਹੋਣ ਦੇ ਬਾਅਦ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਅਸ਼ਟਮੀ ਮੌਕੇ ਹਿਮਾਚਲ ਪ੍ਰਦੇਸ਼ ਸਥਿਤ ਮਾਂ ਚਿੰਤਪੁਰਨੀ ਦੇ ਦਰਬਾਰ ਵਿਚ ਹਾਜ਼ਰੀ ਗਾਈ। ਉਹ ਪਤਨੀ ਅੰਮ੍ਰਿਤਾ ਵੜਿੰਗ ਸਣੇ ਉਥੇ ਗਏ। ਇਸ ਮੌਕੇ ਉਨ੍ਹਾਂ ਨੇ ਹਵਨ ਯੱਗ ਕੀਤਾ ਤੇ ਨਾਲ ਹੀ ਉਨ੍ਹਾਂ ਨੇ ਪੰਜਾਬ ਤੇ ਪੂਰੇ ਦੇਸ਼ ਦੀ ਖੁਸ਼ਹਾਲੀ ਲਈ ਆਸ਼ੀਰਵਾਦ ਮੰਗਿਆ।

ਇਸ ਮੌਕੇ ਵੜਿੰਗ ਨੇ ਕਿਹਾ ਕਿ ਮਾਂ ਚਿਤੰਪੁਰਨੀ ਤੋਂ ਉਨ੍ਹਾਂ ਨੇ ਸਾਰੇ ਲੋਕਾਂ ਦੇ ਬੋਝ ਤੇ ਚਿੰਤਾਵਾਂ ਨੂੰ ਘੱਟ ਕਰਨ ਲਈ ਮੱਥਾ ਟੇਕਿਆ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲਾਂ ਵੀ ਹਿਮਾਚਲ ਦੀਆਂ ਧਾਰਮਿਕ ਥਾਵਾਂ ‘ਤੇ ਆਉਂਦੇ-ਜਾਂਦੇ ਰਹਿੰਦੇ ਹਨ। ਭਾਵੇਂ ਇਹ ਉਨ੍ਹਾਂ ਦੀ ਨਿੱਜੀ ਯਾਤਰਾ ਸੀ। ਹਾਲਾਂਕਿ ਜਿਵੇਂਹੀ ਕਾਂਗਰਸ ਨੇਤਾਵਾਂ ਨੂੰ ਇਸ ਬਾਰੇ ਪਤਾ ਲੱਗਾ ਤਾਂ ਉਹ ਵੀ ਉਥੇ ਪਹੁੰਚ ਗਏ। ਇਸ ਮੌਕੇ ਉਨ੍ਹਾਂ ਨੇ ਮੰਨਤ ਲਈ ਧਾਗਾ ਵੀ ਬੰਨ੍ਹਿਆ ਹੈ।

Show More

Related Articles

Leave a Reply

Your email address will not be published. Required fields are marked *

Close