Punjab

ਜਲੰਧਰ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਵਲੋਂ ਨੋਟਿਸ ਜਾਰੀ

ਜਲੰਧਰ : ਜਲੰਧਰ ’ਚ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਅਤੇ ਪੱਛਮੀ ਹਲਕੇ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਵਿਚਾਲੇ ਚੱਲ ਰਹੀ ਤਕਰਾਰ ਦੌਰਾਨ ਪਾਰਟੀ ਨੇ ਕਾਰਵਾਈ ਕੀਤੀ ਹੈ। ਆਮ ਆਦਮੀ ਪਾਰਟੀ ਨੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਰਟੀ ਵੱਲੋਂ ਜਾਰੀ ਨੋਟਿਸ ਦਾ ਜਵਾਬ 15 ਦਿਨਾਂ ਦੇ ਅੰਦਰ ਦੇਣਾ ਹੋਵੇਗਾ। ਦੋਵਾਂ ਵਿਚਾਲੇ ਚੱਲ ਰਹੇ ਵਿਵਾਦ ਕਾਰਨ ਪੰਜਾਬ ’ਚ ਸਿਆਸੀ ਹਲਚਲ ਹੈ। ਕਿਉਂਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਜਲੰਧਰ ਦੀ ਜਿੱਤ ਨੂੰ ਆਪਣਾ ਮਾਸਟਰ ਸਟਾਕ ਕਿਹਾ ਸੀ।

ਦੱਸ ਦੇਈਏ ਕਿ ਥਾਣਾ ਡਿਵੀਜ਼ਨ ਨੰਬਰ 6 ਦੀ ਪੁਲਿਸ ਨੇ ਅਗਵਾ ਕਰਕੇ ਹੱਤਿਆ ਕਰਨ ਦੀ ਕੋਸ਼ਿਸ਼ ਦੇ ਕੇਸ ਵਿਚ ਮੁਕੇਸ਼ ਸੇਠੀ ਨੂੰ ਮੁਲਜ਼ਮ ਮੰਨਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਗ੍ਰਿਫਤਾਰ ਕਰ ਲਿਆ ਗਿਆ। ਥਾਣਾ ਸਦਰ-6 ਦੇ ਐਸਐਚਓ ਅਜਾਇਬ ਸਿੰਘ ਨੇ ਦੱਸਿਆ ਸੀ ਕਿ ਮੁਲਜ਼ਮਾਂ ਨੇ ਨੌਜਵਾਨ ਨੂੰ ਅਗਵਾ ਕਰਕੇ ਕਤਲ ਕਰਨ ਦੀ ਕੋਸ਼ਿਸ਼ ਕੀਤੀ ਸੀ। ਇਹ ਜਾਣਕਾਰੀ ਅਰਮਾਨ ਹਸਪਤਾਲ ਦੇ ਡਾਕਟਰਾਂ ਨੇ ਪੁਲਸ ਨੂੰ ਦਿੱਤੀ। ਪੁਲਸ ਨੇ ਕਤਲ ਦੀ ਕੋਸ਼ਿਸ਼, ਅਗਵਾ ਅਤੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਸੀ। ਜਿਨ੍ਹਾਂ ਨੂੰ ਐਤਵਾਰ ਨੂੰ ਅਦਾਲਤ ’ਚ ਪੇਸ਼ ਕਰਕੇ 2 ਦਿਨ ਦੇ ਪੁਲਿਸ ਰਿਮਾਂਡ ’ਤੇ ਲਿਆ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close