National
ਸੰਯੁਕਤ ਕਿਸਾਨ ਮੋਰਚਾ ਵੱਲੋਂ ਤਿਹਾੜ ਜੇਲ੍ਹ ‘ਚ ਬੰਦ ਕਿਸਾਨਾਂ ਦੀ ਸੂਚੀ ਜਾਰੀ
ਨਵੀਂ ਦਿੱਲੀ: 26 ਜਨਵਰੀ ਨੂੰ ਟ੍ਰੈਕਟਰ ਪਰੇਡ ਤੋਂ ਬਾਅਦ ਦਿੱਲੀ ਪੁਲਿਸ ਵੱਲੋਂ ਕਈ ਕਿਸਾਨਾਂ ਨੂੰ ਹਿਰਾਸਤ ‘ਚ ਲਿਆ ਗਿਆ। ਹੁਣ ਸੰਯੁਕਤ ਕਿਸਾਨ ਮੋਰਚਾ ਨੂੰ ਇਕ ਸੂਚੀ ਮਿਲੀ ਹੈ ਜਿਸ ਵਿਚ ਦਿੱਲੀ ਸਰਕਾਰ ਵਲੋਂ ਤਿਹਾੜ ਜੇਲ ਵਿੱਚ ਬੰਦ ਕਿਸਾਨਾਂ ਦਾ ਵੇਰਵਾ ਸ਼ਾਮਲ ਹੈ। ਸੰਯੁਕਤ ਕਿਸਾਨ ਮੋਰਚੇ ਦੀ ਟੀਮ ਵੱਲੋਂ ਇਹ ਲਿਸਟ ਕਿਸਾਨ ਏਕਤਾ ਮੋਰਚਾ ਦੇ ਫੇਸਬੁੱਕ ਪੇਜ ‘ਤੇ ਸਾਂਝੀ ਕੀਤੀ ਗਈ ਹੈ।