Punjab

20 ਦਸੰਬਰ ਤੋਂ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਕਰਨਗੇ ਰੇਲ ਰੋਕੋ ਪ੍ਰਦਰਸ਼ਨ

ਅੰਮ੍ਰਿਤਸਰ : ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਵਿਰੁੱਧ ਅੰਦੋਲਨ ‘ਚ ਆਪਣੀ ਜਿੱਤ ਤੋਂ ਬਾਅਦ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ (KSMC) ਨੇ 20 ਦਸੰਬਰ ਤੋਂ ਸੂਬਾ ਪੱਧਰੀ ਰੇਲ ਰੋਕੋ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ।

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਇਲਾਵਾ ਵੀ ਸਾਡੀਆਂ ਕਈ ਹੋਰ ਮੰਗਾਂ ਸਨ ਜੋ ਕਾਫੀ ਮਹੱਤਵਪੂਰਨ ਸਨ ਅਤੇ ਉਨ੍ਹਾਂ ਨੂੰ ਹੱਲ ਕਰਨ ਦੀ ਲੋੜ ਹੈ। ਕਿਸਾਨਾਂ ਅਤੇ ਮਜ਼ਦੂਰਾਂ ਦੀ ਸੌ ਫੀਸਦੀ ਕਰਜ਼ਾ ਮੁਆਫ਼ੀ, ਕਿਸਾਨ ਸੰਘਰਸ਼ ਦੌਰਾਨ ਮਰਨ ਵਾਲਿਆਂ ਦੇ ਵਾਰਸਾਂ ਨੂੰ ਮੁਆਵਜ਼ਾ ਅਤੇ ਨੌਕਰੀ ਦੇ ਨਾਲ-ਨਾਲ ਗੰਨੇ ਦੇ ਬਕਾਏ ਦੀ ਅਦਾਇਗੀ ਦੀਆਂ ਮੰਗਾਂ ਨੂੰ ਮੰਨਵਾਉਣ ਲਈ ਅਸੀਂ 20 ਦਸੰਬਰ ਤੋਂ ਰੇਲ ਰੋਕੋ ਅੰਦੋਲਨ ਸ਼ੁਰੂ ਕਰਨ ਜਾ ਰਹੇ ਹਾਂ।

ਪੰਧੇਰ ਨੇ ਕਿਹਾ ਕਿ ਫਿਲਹਾਲ KMSC ਸਿਰਫ ਸੂਬੇ ਵਿੱਚ ਹੀ ਅੰਦੋਲਨ ਸ਼ੁਰੂ ਕਰੇਗੀ ਅਤੇ ਅਗਲੇ ਐਲਾਨ ਤੱਕ ਰੇਲ ਰੋਕੋ ਧਰਨਾ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਅਸੀਂ ਪੰਜਾਬ ਤੋਂ ਅੰਦੋਲਨ ਸ਼ੁਰੂ ਕਰਾਂਗੇ ਜੋ ਹੋਰ ਰਾਜਾਂ ਵਿੱਚ ਫੈਲ ਸਕਦਾ ਹੈ। ਉਨ੍ਹਾਂ ਦੀਆਂ ਮੰਗਾਂ ਵਿੱਚ ਬੁਢਾਪਾ ਪੈਨਸ਼ਨ ਅਤੇ ਸਾਰਿਆਂ ਲਈ ਸਸਤਾ ਅਨਾਜ ਵੀ ਸ਼ਾਮਲ ਹੈ। ਧਰਨੇ ਵਿਚ ਵੱਡੀ ਗਿਣਤੀ ਵਿੱਚ ਕਿਸਾਨ ਔਰਤਾਂ ਦੇ ਸ਼ਾਮਲ ਹੋਣ ਦੀ ਵੀ ਖਬਰ ਹੈ।

Show More

Related Articles

Leave a Reply

Your email address will not be published. Required fields are marked *

Close