Punjab

ਅਕਾਲੀ ਦਲ ਦੇ ਸੰਪਰਕ ’ਚ ਆਏ ਬੈਂਸ ਭਰਾ

ਸੂਬੇ ਦੀ ਰਾਜਨੀਤੀ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਬੈਂਸ ਭਰਾ ਹੁਣ ਸ਼੍ੋਮਣੀ ਅਕਾਲੀ ਦਲ ਦੇ ਸੰਪਰਕ ਵਿੱਚ ਹਨ। ਪਹਿਲਾਂ ਭਾਜਪਾ, ਫਿਰ ਕਾਂਗਰਸ ਤੇ ਹੁਣ ਸਿਆਸੀ ਚਰਚਾ ਹੈ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਤੇ ਉਨ੍ਹਾਂ ਦੇ ਭਰਾ ਬਲਵਿੰਦਰ ਸਿੰਘ ਬੈਂਸ ਅਕਾਲੀ ਦਲ ਨਾਲ ਜਾ ਸਕਦੇ ਹਨ। ਇਹ ਵੀ ਚਰਚਾ ਹੈ ਕਿ ਸਿਮਰਜੀਤ ਬੈਂਸ ਲੁਧਿਆਣਾ ਤੋਂ ਲੋਕ ਸਭਾ ਦੇ ਉਮੀਦਵਾਰ ਹੋਣ। ਸ਼ਹਿਰ ਦੀਆਂ 2 ਸੀਟਾਂ ’ਤੇ ਆਜ਼ਾਦ ਚੋਣ ਲੜ ਕੇ ਜਿੱਤਣ ਵਾਲੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਨੇ ਹੁਣ ਸ਼ਹਿਰ ਦੀ ਸਿਆਸਤ ’ਚ ਨਵੀਂ ਚਰਚਾ ਛੇੜ ਦਿੱਤੀ ਹੈ। ਸੋਸ਼ਲ ਮੀਡੀਆ ’ਤੇ ਸਵੇਰ ਤੋਂ ਇਹ ਚਰਚਾ ਚੱਲ ਰਹੀ ਹੈ ਕਿ ਬੈਂਸ ਅਕਾਲੀ ਦਲ ’ਚ ਜਾ ਸਕਦੇ ਹਨ ਤੇ ਉਨ੍ਹਾਂ ਦੀ ਘਰ ਵਾਪਸੀ ਹੋ ਸਕਦੀ ਹੈ। ਆਉਣ ਵਾਲੇ 1-2 ਦਿਨਾਂ ’ਚ ਪੂਰੀ ਤਸਵੀਰ ਸਾਫ਼ ਹੋ ਜਾਵੇਗੀ।

Show More

Related Articles

Leave a Reply

Your email address will not be published. Required fields are marked *

Close