National

ਮਨੀਸ਼ ਸਿਸੋਦੀਆ ਨੇ ਵਾਪਸ ਲਈ ਅੰਤਰਿਮ ਜ਼ਮਾਨਤ ਪਟੀਸ਼ਨ, 30 ਅਪ੍ਰੈਲ ਨੂੰ ਅਗਲੀ ਸੁਣਵਾਈ

ਨਵੀਂ ਦਿੱਲੀ – ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਨਾਲ ਸਬੰਧਤ ਸੀਬੀਆਈ ਅਤੇ ਈਡੀ ਕੇਸ ਵਿਚ ਨਿਯਮਤ ਜ਼ਮਾਨਤ ਦੀ ਮੰਗ ਕਰਨ ਵਾਲੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਅਦਾਲਤ 30 ਅਪ੍ਰੈਲ ਨੂੰ ਆਪਣਾ ਫ਼ੈਸਲਾ ਸੁਣਾਏਗੀ।

ਸੁਣਵਾਈ ਦੌਰਾਨ ਈਡੀ ਦੇ ਵਕੀਲ ਨੇ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੂੰ ਦੱਸਿਆ ਕਿ ਸੁਪਰੀਮ ਕੋਰਟ-ਹਾਈ ਕੋਰਟ ਨੇ ਸਿਸੋਦੀਆ ਨੂੰ ਮਾਮਲੇ ਦਾ ਮਾਸਟਰਮਾਈਂਡ ਮੰਨਿਆ ਹੈ। ਉਹ ਜਾਂਚ ਨੂੰ ਪ੍ਰਭਾਵਿਤ ਕਰ ਸਕਦੇ ਹਨ। ਸਿਸੋਦੀਆ ਨੇ ਲੋਕ ਸਭਾ ਚੋਣਾਂ ਵਿਚ ਪ੍ਰਚਾਰ ਕਰਨ ਲਈ ਜ਼ਮਾਨਤ ਪਟੀਸ਼ਨ ਵੀ ਦਾਇਰ ਕੀਤੀ ਸੀ ਪਰ ਹੁਣ ਵਾਪਸ ਲੈ ਲਈ।

ਜ਼ਿਕਰਯੋਗ ਹੈ ਕਿ ਮਨੀਸ਼ ਸਿਸੋਦੀਆ ਸ਼ਰਾਬ ਨੀਤੀ ਘਪਲੇ ਦੇ ਮਾਮਲੇ ਵਿਚ ਤਿਹਾੜ ਵਿਚ ਬੰਦ ਹੈ। ਸਿਸੋਦੀਆ ਨੂੰ ਕੇਂਦਰੀ ਜਾਂਚ ਬਿਊਰੋ ਨੇ 26 ਫਰਵਰੀ 2023 ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਦੇ ਨਾਲ ਹੀ ਈਡੀ ਨੇ ਸਿਸੋਦੀਆ ਨੂੰ ਸੀਬੀਆਈ ਐਫਆਈਆਰ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ 9 ਮਾਰਚ 2023 ਨੂੰ ਗ੍ਰਿਫ਼ਤਾਰ ਕੀਤਾ ਸੀ। 28 ਫਰਵਰੀ 2023 ਨੂੰ ਸਿਸੋਦੀਆ ਨੇ ਦਿੱਲੀ ਕੈਬਨਿਟ ਤੋਂ ਅਸਤੀਫਾ ਦੇ ਦਿੱਤਾ।

Show More

Related Articles

Leave a Reply

Your email address will not be published. Required fields are marked *

Close