Punjab

ਸ੍ਰੀ ਹਰਿਮੰਦਰ ਸਾਹਿਬ ਵਿੱਚ ਲੱਗੇਗਾ ਸੌਰ ਊਰਜਾ ਪਲਾਂਟ

ਅੰਮ੍ਰਿਤਸਰ—ਸ਼੍ਰੋਮਣੀ ਕਮੇਟੀ ਵੱਲੋਂ ਅਮਰੀਕਾ ਦੀ ਸਿੱਖ ਜਥੇਬੰਦੀ ਯੂਨਾਇਟਿਡ ਸਿੱਖ ਮਿਸ਼ਨ ਦੇ ਸਹਿਯੋਗ ਨਾਲ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿੱਚ ਸੌਰ ਊਰਜਾ ਪਲਾਂਟ ਲਗਾਇਆ ਜਾਵੇਗਾ। ਇਹ ਪਲਾਂਟ ਲਗਭਗ ਇਕ ਮੈਗਾ ਵਾਟ ਦਾ ਹੋਵੇਗਾ। ਇਸ ਨਾਲ ਸ਼੍ਰੋਮਣੀ ਕਮੇਟੀ ਨੂੰ ਸਾਲਾਨਾ ਪੰਜ ਤੋਂ ਸੱਤ ਕਰੋੜ ਰੁਪਏ ਦੀ ਬਚਤ ਹੋਵੇਗੀ। ਅੱਜ ਇੱਥੇ ਮੀਡੀਆ ਨਾਲ ਗੱਲ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ੍ਰੀ ਹਰਿਮੰਦਰ ਸਾਹਿਬ ਸਮੂਹ ਅਤੇ ਕੁਝ ਹੋਰ ਗੁਰਦੁਆਰਿਆਂ ਵਿੱਚ ਸੌਰ ਊਰਜਾ ਪਲਾਂਟ ਲਗਾਉਣ ਦੀ ਸੇਵਾ ਅਮਰੀਕਾ ਵਸਦੇ ਸਿਖਾਂ ਨੂੰ ਦਿੱਤੀ ਗਈ ਹੈ। ਅਮਰੀਕਾ ਤੋਂ ਆਏ ਯੂਨਾਈਟਿਡ ਸਿੱਖ ਮਿਸ਼ਨ ਦੇ ਪ੍ਰਧਾਨ ਰਛਪਾਲ ਸਿੰਘ ਢੀਂਡਸਾ ਨੇ ਇਸ ਮੌਕੇ ਦੱਸਿਆ ਕਿ ਵਿਦੇਸ਼ ਵੱਸਦੀ ਸਿੱਖ ਸੰਗਤ ਦੇ ਸਹਿਯੋਗ ਨਾਲ ਜਥੇਬੰਦੀ ਵੱਲੋਂ ਗੁਰੂ ਘਰ ਵਾਸਤੇ ਇਕ ਮੈਗਾਵਾਟ ਦਾ ਸੌਰ ਊਰਜਾ ਪਲਾਂਟ ਲਾਇਆ ਜਾਵੇਗਾ। ਇਸੇ ਤਰ੍ਹਾਂ ਇਕ ਪਲਾਂਟ ਗੁਰਦੁਆਰਾ ਸ਼ਹੀਦਾਂ ਅਤੇ ਉਸਦੇ ਨੇੜਲੇ ਗੁਰਦੁਆਰਿਆਂ ਵਿੱਚ ਸਥਾਪਤ ਕੀਤਾ ਜਾਵੇਗਾ।

Show More

Related Articles

Leave a Reply

Your email address will not be published. Required fields are marked *

Close