Punjab

ਬਲਕੌਰ ਸਿੰਘ ਸਿਆਸਤ ‘ਚ ਕਰ ਸਕਦੇ ਹਨ ਐਂਟਰੀ, ਬਠਿੰਡਾ ਤੋਂ ਲੜ ਸਕਦੇ ਹਨ ਲੋਕ ਸਭਾ ਚੋਣ’

ਚੋਣਾਂ ਦੇ ਵਿਚਕਾਰ ਵੱਡੀ ਖਬਰ ਸਾਹਮਣੇ ਆ ਰਹੀ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪੰਜਾਬ ਵਿਚ 1 ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਉਸ ਤੋਂ ਪਹਿਲਾਂ ਬਲਕੌਰ ਸਿੰਘ ਵੱਲੋਂ ਚੋਣ ਲੜਨਾ ਚਰਚਾ ਦਾ ਵਿਸ਼ਾ ਹੈ।

ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਬਲਕੌਰ ਸਿੰਘ ਚੋਣ ਲੜ ਸਕਦੇ ਹਨ। ਇਸ ਤੋਂ ਪਹਿਲਾਂ ਵੀ ਚਰਚਾ ਸੀ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਚੋਣ ਮੈਦਾਨ ਵਿਚ ਉਤਰ ਸਕਦੇ ਹਨ। ਪਹਿਲਾਂ ਕਾਂਗਰਸ ਦੀ ਟਿਕਟ ‘ਤੇ ਉਨ੍ਹਾਂ ਦੇ ਚੋਣ ਮੈਦਾਨ ਵਿਚ ਉਤਾਰੇ ਜਾਣ ਦੇ ਕਿਆਸ ਲਗਾਏ ਜਾ ਰਹੇ ਸਨ ਪਰ ਕਾਂਗਰਸ ਵੱਲੋਂ ਜੀਤ ਮੋਹਿੰਦਰ ਸਿੰਘ ਨੂੰ ਟਿਕਟ ਦਿੱਤੀ ਗਈ ਹੈ। ਹੁਣ ਸੂਤਰਾਂ ਦੇ ਹਵਾਲੇ ਤੋਂ ਖਬਰ ਹੈ ਕਿ ਉਹ ਬਠਿੰਡਾ ਦੀ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਸਕਦੇ ਹਨ ਤੇ ਉਨ੍ਹਾਂ ਵੱਲੋਂ ਕਾਗਜ਼ ਭਰੇ ਜਾ ਸਕਦੇ ਹਨ। ਉਨ੍ਹਾਂ ਵੱਲੋਂ ਨਾਮਜ਼ਦਗੀ ਦੀ ਫਾਈਲ ਤਿਆਰ ਕਰਵਾਈ ਜਾ ਰਹੀ ਹੈ।

 

Show More

Related Articles

Leave a Reply

Your email address will not be published. Required fields are marked *

Close