National

ਸਟੇਜ ‘ਤੇ ਬੇਹੋਸ਼ ਹੋਏ ਨਿਤਿਨ ਗਡਕਰੀ, ਭਾਸ਼ਣ ਦੌਰਾਨ ਡਿੱਗੇ

ਮਹਾਰਾਸ਼ਟਰ : ਮਹਾਰਾਸ਼ਟਰ ਦੇ ਯਵਤਮਾਲ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਗਰੀ ਬੇਹੋਸ਼ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਸ਼ੂਗਰ ਦਾ ਪੱਧਰ ਡਿੱਗਣ ਕਾਰਨ ਉਨ੍ਹਾਂ ਦੀ ਸਿਹਤ ਵਿਗੜ ਗਈ। ਭਾਸ਼ਣ ਦੌਰਾਨ ਗਡਕਰੀ ਨੂੰ ਚੱਕਰ ਆ ਗਿਆ ਅਤੇ ਉਹ ਸਟੇਜ ‘ਤੇ ਡਿੱਗ ਪਏ। ਹੁਣ ਉਨ੍ਹਾਂ ਦੀ ਸਿਹਤ ਸਥਿਰ ਦੱਸੀ ਜਾ ਰਹੀ ਹੈ। ਦਰਅਸਲ, ਨਿਤਿਨ ਗਡਕਰੀ ਐਨਡੀਏ ਉਮੀਦਵਾਰ ਰਾਜਸ਼੍ਰੀ ਪਾਟਿਲ ਦੇ ਹੱਕ ਵਿੱਚ ਪ੍ਰਚਾਰ ਕਰਨ ਯਵਤਮਾਲ ਆਏ ਸਨ। ਪ੍ਰਚਾਰ ਦੌਰਾਨ ਹੀ ਉਨ੍ਹਾਂ ਦੀ ਸਿਹਤ ਵਿਗੜ ਗਈ।
ਉਹ ਭਾਸ਼ਣ ਦੇ ਰਹੇ ਸਨ ਜਦੋਂ ਉਨ੍ਹਾਂ ਨੂੰ ਚੱਕਰ ਆਇਆ ਅਤੇ ਉਹ ਸਟੇਜ ‘ਤੇ ਡਿੱਗ ਪਏ। ਇਸ ਦੌਰਾਨ ਸਟੇਜ ‘ਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਉੱਥੇ ਮੌਜੂਦ ਲੋਕਾਂ ਨੇ ਕੇਂਦਰੀ ਮੰਤਰੀ ਨੂੰ ਚੁੱਕ ਕੇ ਸਟੇਜ ਤੋਂ ਹੇਠਾਂ ਲੈ ਗਏ। ਇਸ ਸਾਰੀ ਘਟਨਾ ਦਾ ਵੀਡੀਓ ਸੋਸ਼ਲ ਮੀਡੀਆਂ ਉੱਤੇ ਵੀ ਕਾਫੀ ਵਾਇਰਲ ਹੋ ਰਿਹਾ ਹੈ। ਵੇਖਿਆ ਜਾ ਸਕਦਾ ਹੈ ਕਿ ਮੰਚ ‘ਤੇ ਮੌਜੂਦ ਲੋਕ ਅਤੇ ਉਨ੍ਹਾਂ ਦੇ ਸੁਰੱਖਿਆ ਕਰਮਚਾਰੀ ਨਿਤਿਨ ਗਡਕਰੀ ਨੂੰ ਚੁੱਕ ਕੇ ਲੈ ਕੇ ਜਾ ਰਹੇ ਹਨ।

Show More

Related Articles

Leave a Reply

Your email address will not be published. Required fields are marked *

Close