International

ਭਾਰਤੀਆਂ ਸਣੇ ਹਜ਼ਾਰਾਂ ਵਿਦੇਸ਼ੀ ਵਿਦਿਆਰਥੀਆਂ ਨੇ ਚੀਨ ਪਰਤਣ ਦੀ ਮੰਗੀ ਆਗਿਆ

ਬੀਜਿੰਗ,- ਚੀਨ ਦੀ ਯੂਨੀਵਰਸਿਟੀਆਂ ਵਿਚ ਪੜ੍ਹਾਈ ਕਰਨ ਵਾਲੇ ਹਜ਼ਾਰਾਂ ਭਾਰਤੀ ਅਤੇ ਵਿਦੇਸ਼ੀ ਵਿਦਿਆਰਥੀ ਪ੍ਰੇਸ਼ਾਨ ਹੋ ਗਏ ਹਨ। ਚੀਨ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਕਾਰਨ ਯਾਤਰਾ ਪਾਬੰਦੀ ਲਾਗੂ ਕੀਤੀ ਹੋਈ ਹੈ। ਹੁਣ ਇਨ੍ਹਾਂ ਵਿਦਿਆਰਥੀਆਂ ਨੇ ਚੀਨ ਸਰਕਾਰ ਕੋਲੋਂ ਦੇਸ਼ ਵਿਚ ਪਰਤ ਕੇ ਪੜ੍ਹਾਈ ਮੁੜ ਤੋਂ ਸ਼ੁਰੂ ਕਰਨ ਦੀ ਆਗਿਆ ਮੰਗੀ ਹੈ।
ਵਿਦਿਆਰਥੀਆਂ ਨੇ ਫੇਸਬੁੱਕ ’ਤੇ ਜਾਰੀ ਪੱਤਰ ਵਿਚ ਕਿਹਾ ਕਿ ਚੀਨ ਸਰਕਾਰ ਨੇ ਕੋਰੋਨਾ ਮਹਾਮਾਰੀ ਦੇ ਕਾਰਨ ਪਿਛਲੇ ਸਾਲ ਮਾਰਚ ਤੋਂ ਹੀ ਕੌਮਾਂਤਰੀ ਵਿਦਿਆਰਥੀਆਂ ਦੇ ਰੈਜ਼ੀਡੈਂਟ ਪਰਮਿਟ ਅਤੇ ਵੀਜ਼ਾ ਰੱਦ ਕਰ ਰੱਖੇ ਹਨ। ਦੇਸ਼ ਵਿਚ ਕੋਰੋਨਾ ਦੀ ਦੂਜੀ ਲਹਿਰ ਦੇ ਕਾਰਨ ਆਨਲਾਈਨ ਪੜ੍ਹਾਈ ਕਰਨ ’ਤੇ ਹੀ ਜ਼ੋਰ ਦਿੱਤਾ ਜਾ ਰਿਹਾ ਹੈ। ਲੇਕਿਨ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਵਿਗਿਆਨ ਦੀ ਪੜ੍ਹਾਈ ਕਰ ਰਹੇ ਹਨ। ਜਿਸ ਵਿਚ ਪ੍ਰਯੋਗਸਾਲਾ ਦੀ ਜ਼ਰੂਰਤ ਹੁੰਦੀ ਹੈ। ਉਨ੍ਹਾਂ ਦਾ ਇਹ ਵੀ ਕਹਿਣਾ ਹੈ ਕਿ ਬਿਨਾਂ ਕੋਈ ਕਾਰਨ ਦੱਸੇ ਹੀ ਵਿਦਿਆਰਥੀ ਵਜ਼ੀਫਾ ਮੁਅੱਤਲ ਕਰ ਦਿੱਤਾ ਗਿਆ ਜਿਸ ਨਾਲ ਉਨ੍ਹਾਂ ਮੁਸ਼ਕਲਾਂ ਹੋ ਰਹੀਆਂ ਹਨ। ਦੱਸਦੇ ਚਲੀਏ ਕਿ 25 ਹਜ਼ਾਰ ਭਾਰਤੀਆਂ ਸਣੇ ਦੁਨੀਆ ਭਰ ਤੋਂ 4.40 ਲੱਖ ਤੋਂ ਜ਼ਿਆਦਾ ਵਿਦਿਆਰਥੀ ਚੀਨ ਵਿਚ ਪੜ੍ਹਾਈ ਕਰ ਰਹੇ ਹਨ। ਇਨ੍ਹਾਂ ਵਿਚ ਮੈਡੀਕਲ ਦੀ ਪੜ੍ਹਾਈ ਕਰਨ ਵਾਲੇ ਵਿਦਿਆਰਥੀਆਂ ਦੀ ਗਿਣਤੀ ਜ਼ਿਆਦਾ ਹੈ। ਮਾਹਰਾਂ ਦਾ ਮੰਨਣਾ ਹੈ ਕਿ ਚੀਨ ਤੋਂ ਇਹ ਕੋਰੋਨਾ ਵਾਇਰਸ ਦੀ ਬਿਮਾਰੀ ਫੈਲੀ ਹੈ। ਹੁਣ ਬਰਤਾਨੀਆ ਅਤੇ ਅਮਰੀਕਾ ਜਿਹੇ ਦੇਸ਼ ਕੋਰੋਨਾ ਮਹਾਮਾਰੀ ਨਾਲ ਜੂਝ ਰਹੇ ਹਨ ਜਿੱਥੇ ਵੱਡੀ ਗਿਣਤੀ ਵਿਚ ਲੋਕਾਂ ਦੀ ਮੌਤ ਹੋ ਰਹੀ ਹੈ।

Show More

Related Articles

Leave a Reply

Your email address will not be published. Required fields are marked *

Close