Entertainment

ਸਾਈਬਰ ਸੈਲ ਵਲੋਂ ਤਮੰਨਾ ਭਾਟੀਆ ਨੂੰ ਸੰਮਨ

ਮੁੰਬਈ : ਬਾਲੀਵੁਡ ਐਕਟਰ ਸੰਜੇ ਦੱਤ ਨੂੰ ਸੰਮਨ ਭੇਜਣ ਦੇ 2 ਦਿਨ ਬਾਅਦ ਮਹਾਰਾਸ਼ਟਰ ਸਾਈਬਰ ਸੈਲ ਨੇ ਹੁਣ ਅਦਾਕਾਰਾ ਤਮੰਨਾ ਭਾਟੀਆ ਨੂੰ ਸੰਮਨ ਭੇਜਿਆ ਹੈ। ਮਾਮਲਾ 2023 ਵਿਚ ਮਹਾਦੇਵ ਆਨਲਾਈਨ ਗੇਮਿੰਗ ਅਤੇ ਬੈਟਿੰਗ ਐਪ ਨਾਲ ਸਬੰਧਤ ਫੇਅਰਪਲੇ ਐਪ ’ਤੇ ਆਈਪੀਐਲ ਮੈਚ ਦੇਖਣ ਦਾ ਪ੍ਰਮੋਸ਼ਨ ਕਰਨ ਨਾਲ ਜੁੜਿਆ ਹੋਇਆ। ਮਹਾਰਾਸ਼ਟਰ ਸਾਈਬਰ ਸੈਲ ਨੇ ਅਦਾਕਾਰਾ ਨੂੰ 29 ਅਪ੍ਰੈਲ ਨੂੰ ਪੇਸ਼ ਹੋਣ ਲਈ ਕਿਹਾ ਹੈ।
ਸਾਈਬਰ ਸੈਲ ਮੁਤਾਬਕ ਇਸ ਮਾਮਲੇ ਵਿਚ ਤਮੰਨਾ ਦਾ ਬਿਆਨ ਰਿਕਾਰਡ ਕੀਤਾ ਜਾਵੇਗਾ। ਤਮੰਨਾ ਕੋਲੋਂ ਪੁਛਿਆ ਜਾਵੇਗਾ ਕਿ ਉਨ੍ਹਾਂ ਫੇਅਰਪਲੇ ਦੇ ਲਈ ਕਿਸ ਨੇ ਸੰਪਰਕ ਕੀਤਾ ਸੀ ਅਤੇ ਇਸ ਦੇ ਲਈ ਉਨ੍ਹਾਂ ਨੂੰ ਕਿੰਨੇ ਪੈਸੇ ਮਿਲੇ।

ਤਮੰਨਾ ਭਾਟੀਆ ਤੋਂ ਪਹਿਲਾਂ 23 ਅਪ੍ਰੈਲ ਨੂੰ ਐਕਟਰ ਸੰਜੇ ਦੱਤ ਨੂੰ ਵੀ ਇਸ ਮਾਮਲੇ ਵਿਚ ਸੰਮਨ ਭੇਜਿਆ ਗਿਆ ਸੀ। ਸੰਜੇ ਨੂੰ ਜਦੋਂ ਇਸ ਮਾਮਲੇ ਵਿਚ ਤਲਬ ਕੀਤਾ ਗਿਆ ਤਾਂ ਐਕਟਰ ਨੇ ਕਿਹਾ ਕਿ ਉਹ ਇਸ ਸਮੇਂ ਮੁੰਬਈ ਵਿਚ ਨਹੀਂ ਹਨ ਅਤੇ ਦਿੱਤੀ ਗਈ ਤਾਰੀਕ ਨੂੰ ਪੇਸ਼ ਨਹੀਂ ਹੋ ਸਕਦੇ। ਉਨ੍ਹਾਂ ਨੇ ਅਪਣਾ ਬਿਆਨ ਦਰਜ ਕਰਾਉਣ ਲਈ ਤਾਰੀਕ ਅਤੇ ਸਮਾਂ ਮੰਗਿਆ।

ਇਸ ਤੋਂ ਪਹਿਲਾਂ ਇਸ ਮਾਮਲੇ ਵਿਚ ਮਹਾਰਾਸ਼ਟਰ ਸਾਈਬਰ ਸੈਲ ਨੇ ਸਿੰਗਰ ਬਾਦਸ਼ਾਹ , ਸੰਜੇ ਦੱਤ ਅਤੇ ਜੈਕਲੀਨ ਫਰਨਾਂਡੀਜ਼ ਦੇ ਮੈਨਜਰਾਂ ਦੇ ਬਿਆਨ ਦਰਜ ਕੀਤੇ ਸੀ। ਇਹ ਤਿੰਨੋਂ ਸਿਲੇਬਸ ਫੇਅਰਪਲੇ ਐਪ ਦਾ ਪ੍ਰਮੋਸ਼ਨ ਕਰਦੇ ਆਏ ਹਨ। ਮਹਾਦੇਵ ਐਪ ਨਾਜਾਇਜ਼ ਲੈਣ ਦੇਣ ਅਤੇ ਸੱਟੇਬਾਜ਼ੀ ਨੂੰ ਲੈ ਕੇ ਵਿਭਿੰਨ ਜਾਂਚ ਏਜੰਸੀਆਂ ਦੀ ਜਾਂਚ ਦੇ ਘੇਰੇ ਵਿਚ ਹਨ।

Show More

Related Articles

Leave a Reply

Your email address will not be published. Required fields are marked *

Close