Canada

ਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾ

ਕੈਨੇਡਾ ਵਿੱਚ ਇੰਟਰਨੈਸ਼ਨਲ ਸਟੂਡੈਂਟਸ ਤੇ ਪੋਸਟ ਗ੍ਰੈਜੂਏਸ਼ਨ ਵਰਕ ਪਰਮਿਟ (ਪੀਜੀਡਬਲਿਊਪੀ) ਹੋਲਡਰਜ਼ ਦੇ ਭਵਿੱਖ ਨੂੰ ਲੈ ਕੇ ਚਿੰਤਤ ਕਈ ਅਹਿਮ ਸਿੱਖ ਜਥੇਬੰਦੀਆਂ ਨੇ ਫੈਡਰਲ ਸਰਕਾਰ ਤੋਂ ਇਸ ਪਾਸੇ ਸੁਧਾਰ ਕਰਨ ਦੀ ਮੰਗ ਕੀਤੀ ਹੈ।

ਇਮੀਗ੍ਰੇਸ਼ਨ ਮੰਤਰੀ ਮਾਰਕ ਮਿੱਲਰ ਨੂੰ ਲਿਖੇ ਖੁੱਲ੍ਹੇ ਪੱਤਰ ਵਿੱਚ ਇਨ੍ਹਾਂ ਜਥੇਬੰਦੀਆਂ ਨੇ ਇੰਟਰਨੈਸ਼ਨਲ ਸਟੂਡੈਂਟਸ ਦੀ ਸਫਲਤਾ ਤੇ ਭਲਾਈ ਲਈ ਕੁੱਝ ਸੁਧਾਰ ਜਲਦ ਤੋਂ ਜਲਦ ਕਰਨ ਦੀ ਮੰਗ ਉੱਤੇ ਜ਼ੋਰ ਦਿੱਤਾ।ਇਸ ਪੱਤਰ ਉੱਤੇ ਵਰਲਡ ਸਿੱਖ ਆਰਗੇਨਾਈਜੇ਼ਸ਼ਨ ਆਫ ਕੈਨੇਡਾ, ਓਨਟਾਰੀਓ ਗੁਰਦੁਆਰਾਜ਼ ਕਮੇਟੀ, ਖਾਲਸਾ ਏਡ ਕੈਨੇਡਾ ਤੇ ਇੰਟਰਨੈਸ਼ਨਲ ਸਿੱਖ ਸਟੂਡੈਂਟਸ ਐਸੋਸਿਏਸ਼ਨ ਦੇ ਆਗੂਆਂ ਨੇ ਸਾਈਨ ਕੀਤੇ। ਇਸ ਵਿੱਚ ਉਨ੍ਹਾਂ ਇੰਟਰਨੈਸ਼ਨਲ ਵਿਦਿਆਰਥੀਆਂ ਨੂੰ ਦਰਪੇਸ਼ ਦਿੱਕਤਾਂ ਦਾ ਖੁਲਾਸਾ ਕੀਤਾ ਹੈ।

ਇਸ ਪੱਤਰ ਵਿੱਚ ਲਿਖਿਆ ਹੈ ਕਿ 2024 ਵਿੱਚ ਪੀਜੀਡਬਲਿਊਪੀਜ਼ ਦੇ ਮੁੱਕ ਜਾਣ ਨਾਲ ਪੀਜੀਡਬਲਿਊਪੀ ਹੋਲਡਰਜ਼ ਲਈ ਨਵਾਂ ਸੰਕਟ ਖੜ੍ਹਾ ਹੋ ਜਾਵੇਗਾ।ਇਸ ਵਿੱਚ ਪਟੀਸ਼ਨ ਈ-4454 ਦਾ ਸਮਰਥਨ ਵੀ ਕੀਤਾ ਗਿਆ। ਇਮੀਗ੍ਰੇਸ਼ਨ ਸਿਸਟਮ ਵਿੱਚ ਆਈ ਅਸਥਿਰਤਾ ਤੇ ਪਾਲਿਸੀ ਵਿੱਚ ਆਈ ਤਬਦੀਲੀ, ਪ੍ਰੋਸੈਸਿੰਗ ਲਈ ਲੰਮਾਂ ਸਮਾਂ ਲੱਗਣ, ਅਰਜ਼ੀਆਂ ਦੀ ਪ੍ਰਕਿਰਿਆ ਵਿੱਚ ਅਸਥਿਰਤਾ ਕਾਰਨ ਇੰਟਰਨੈਸ਼ਨਲ ਸਟੂਡੈਂਟਸ ਪਰੇਸ਼ਾਨ ਹਨ। ਇਸ ਦੌਰਾਨ ਕੌਮਾਂਤਰੀ ਵਿਦਿਆਰਥੀਆਂ ਨਾਲ ਹੋ ਰਹੇ ਵਿਤਕਰੇ, ਉਨ੍ਹਾਂ ਨੂੰ ਤੰਗ ਪਰੇਸ਼ਾਨ ਕਰਨ ਦੀ ਕਵਾਇਦ ਬੰਦ ਕਰਨ ਦੀ ਵੀ ਮੰਗ ਕੀਤੀ ਗਈ।

Show More

Related Articles

Leave a Reply

Your email address will not be published. Required fields are marked *

Close