Punjab

ਅੰਮ੍ਰਿਤਪਾਲ ਦੇ ਚਾਚਾ ਨੂੰ ਡਿਬਰੂਗੜ੍ਹ ਦੀ ਸੈਂਟਰਲ ਜੇਲ੍ਹ ਲੈ ਗਈ ਪੁਲਿਸ

ਚੰਡੀਗੜ੍ਹ : ਵਾਰਿਸ ਪੰਜਾਬ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਚਾਚਾ ਹਰਜੀਤ ਸਿੰਘ ਨੂੰ ਆਸਾਮ ਦੀ ਡਿਬਰੂਗੜ੍ਹ ਸੈਂਟਰਲ ਜੇਲ੍ਹ ਲਿਜਾਇਆ ਗਿਆ ਹੈ। ਇਸ ਦੌਰਾਨ ਤਰਨਤਾਰਨ, ਫਿਰੋਜ਼ਪੁਰ, ਮੋਗਾ, ਸੰਗਰੂਰ, ਸਬ-ਡਵੀਜ਼ਨ ਆਇਨਾਲਾ ਜ਼ਿਲ੍ਹਿਆਂ ਵਿੱਚ ਸਾਰੀਆਂ ਮੋਬਾਈਲ ਇੰਟਰਨੈੱਟ ਸੇਵਾਵਾਂ, ਸਾਰੀਆਂ ਐਸਐਮਐਸ ਸੇਵਾਵਾਂ (ਬੈਂਕਿੰਗ ਅਤੇ ਮੋਬਾਈਲ ਰੀਚਾਰਜ ਨੂੰ ਛੱਡ ਕੇ) ਅਤੇ ਮੋਬਾਈਲ ਨੈੱਟਵਰਕਾਂ ’ਤੇ ਮੁਹੱਈਆ ਕਰਵਾਈਆਂ ਜਾਂਦੀਆਂ ਸਾਰੀਆਂ ਡੌਂਗਲ ਸੇਵਾਵਾਂ, ਵੌਇਸ ਕਾਲਾਂ ਨੂੰ ਛੱਡ ਕੇ, ਮੁਅੱਤਲ ਰਹਿਣਗੀਆਂ।

ਦੱਸ ਦਈਏ ਕਿ ਕੱਟੜਪੰਥੀ ਅਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੇ ਚਾਚਾ ਅਤੇ ਡਰਾਈਵਰ ਨੇ ਜਲੰਧਰ ਦੇਹਾਤ ਦੇ ਮਹਿਤਪੁਰ ਇਲਾਕੇ ’ਚ ਪੁਲਸ ਅੱਗੇ ਆਤਮ ਸਮਰਪਣ ਕਰ ਦਿੱਤਾ ਸੀ। ਅੰਮ੍ਰਿਤਸਰ ਦੇਹਾਤ ਦੇ ਐਸਐਸਪੀ ਸਤਿੰਦਰ ਸਿੰਘ ਅਤੇ ਜਲੰਧਰ ਦੇ ਸੀਨੀਅਰ ਪੁਲਿਸ ਕਪਤਾਨ (ਦਿਹਾਤੀ) ਸਵਰਨਦੀਪ ਸਿੰਘ ਨੇ ਐਤਵਾਰ ਅੱਧੀ ਰਾਤ ਨੂੰ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਮਰਸਡੀਜ਼ ਕਾਰ ਜ਼ਬਤ ਕਰ ਲਈ। ਐਸਐਸਪੀ ਸਵਰਨਦੀਪ ਸਿੰਘ ਨੇ ਸੋਮਵਾਰ ਨੂੰ ਦੱਸਿਆ ਕਿ ਅੰਮ੍ਰਿਤਪਾਲ ਦੇ ਚਾਚਾ ਹਰਜੀਤ ਸਿੰਘ ਅਤੇ ਡਰਾਈਵਰ ਹਰਪ੍ਰੀਤ ਸਿੰਘ ਨੇ ਐਤਵਾਰ ਸਵੇਰੇ ਕਰੀਬ 12.30 ਵਜੇ ਮਹਿਤਪੁਰ ਇਲਾਕੇ ਦੇ ਗੁਰਦੁਆਰਾ ਬੁਲੰਦਪੁਰੀ ਨੇੜੇ ਆਤਮ ਸਮਰਪਣ ਕਰ ਦਿੱਤਾ।

Show More

Related Articles

Leave a Reply

Your email address will not be published. Required fields are marked *

Close