Punjab

ਸੁਖਬੀਰ ਬਾਦਲ ਨੇ ਸੁਖਦੇਵ ਢੀਂਡਸਾ ਦਾ ਸਿਆਸੀ ਤੌਰ ’ਤੇ ਕਤਲ ਕੀਤਾ : ਖਹਿਰਾ

ਸੰਗਰੂਰ ਤੋਂ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਬਰਨਾਲਾ ਵਿੱਚ ਚੋਣ ਰੈਲੀ ਵਿੱਚ ਜਿੱਥੇ ਪੰਜਾਬ ਦੀ ‘ਆਪ’ ਸਰਕਾਰ ’ਤੇ ਅਮਨ-ਕਾਨੂੰਨ ਨੂੰ ਲੈ ਕੇ ਸਵਾਲ ਚੁੱਕੇ, ਉਥੇ ਹੀ ਸੁਖਬੀਰ ਬਾਦਲ ’ਤੇ ਵੀ ਨਿਸ਼ਾਨੇ ਸਾਧੇ।

ਅਕਾਲੀ ਦਲ ਦੁਆਰਾ ਸੁਖਦੇਵ ਸਿੰਘ ਢੀਂਡਸਾ ਨੂੰ ਨਜ਼ਰਅੰਦਾਜ਼ ਕਰਨ ’ਤੇ ਖਹਿਰਾ ਨੇ ਸੁਖਬੀਰ ਬਾਦਲ ਨੂੰ ਘੇਰਦੇ ਹੋਏ ਕਿਹਾ ਕਿ ਸੁਖਬੀਰ ਬਾਦਲ ਨੇ ਸੁਖਦੇਵ ਢੀਂਡਸਾ ਦਾ ਸਿਆਸੀ ਤੌਰ ’ਤੇ ਕਤਲ ਕੀਤਾ।

ਸੰਗਰੂਰ ਵਿੱਚ ਬੋਲਦਿਆਂ ਖਹਿਰਾ ਨੇ ਢੀਂਡਸਾ ਦੀ ਤਾਰੀਫ਼ ਵੀ ਕੀਤੀ ਅਤੇ ਉਨ੍ਹਾਂ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ। ਖਹਿਰਾ ਨੇ ਕਿਹਾ ਕਿ ਪਰਮਿੰਦਰ ਢੀਂਡਸਾ ਇੱਕ ਸੁਚੱਜੇ ਅਤੇ ਸੁਲਝੇ ਹੋਏ ਨੇਤਾ ਹਨ ਅਤੇ ਸੁਖਬੀਰ ਬਾਦਲ ਕਦੇ ਵੀ ਢੀਂਡਸਾ ਪਰਿਵਾਰ ਨੂੰ ਅੱਗੇ ਵਧਦਾ ਨਹੀਂ ਦੇਖਣਾ ਚਾਹੁੰਦੇ।

ਸੁਖਪਾਲ ਖਹਿਰਾ ਨੇ ਕਿਹਾ ਕਿ ਪੰਜਾਬ ’ਚ ਕਾਨੂੰਨ ਵਿਵਸਥਾ ਦਾ ਬੁਰਾ ਹਾਲ ਹੈ। ਵਪਾਰੀ ਅਤੇ ਆਮ ਲੋਕ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ ਅਤੇ ਲੋਕਾਂ ਦਾ ਹੁਣ ‘ਆਪ’ ਸਰਕਾਰ ਤੋਂ ਵਿਸ਼ਵਾਸ ਉਠ ਗਿਆ ਹੈ।

Show More

Related Articles

Leave a Reply

Your email address will not be published. Required fields are marked *

Close